Home Education ਪਿੰਡ ਅਕਰੁਪਰਾ ਵਿਖੇ 18 ਜੁਲਾਈ ਨੂੰ ਲੱਗੇਗਾ ‘ਅਬਾਦ’ ਕੈਂਪ

ਪਿੰਡ ਅਕਰੁਪਰਾ ਵਿਖੇ 18 ਜੁਲਾਈ ਨੂੰ ਲੱਗੇਗਾ ‘ਅਬਾਦ’ ਕੈਂਪ

29
0


ਬਟਾਲਾ, 15 ਜੁਲਾਈ (ਵਿਕਾਸ ਮਠਾੜੂ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੂੰ 18 ਜੁਲਾਈ ਨੂੰ ਬਟਾਲਾ ਬਲਾਕ ਦੇ ਪਿੰਡ ਅਕਰਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ‘ਮਿਸ਼ਨ ਅਬਾਦ’ ਤਹਿਤ ਸਵੇਰੇ 9 ਵਜੇ ਤੋਂ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਜੁਲਾਈ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਅਕਰਪੁਰਾ, ਬਲਾਕ ਬਟਾਲਾ ਵਿਖੇ ਅਬਾਦ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਜਾਣਗੀਆਂ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ।ਐਸ.ਡੀ.ਐਮ ਬਟਾਲਾ ਨੇ ਪਿੰਡ ਅਕਰਪੁਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।

LEAVE A REPLY

Please enter your comment!
Please enter your name here