Home Punjab ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, 10 ਫਾਇਰ ਗੱਡੀਆਂ ਨੇ ਪਾਇਆ ਕਾਬੂ

ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, 10 ਫਾਇਰ ਗੱਡੀਆਂ ਨੇ ਪਾਇਆ ਕਾਬੂ

78
0


ਲੁਧਿਆਣਾ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ) – ਸ਼ਹਿਰ ਦੇ ਚੰਡੀਗੜ੍ਹ ਰੋਡ ‘ਤੇ ਫੋਕਲ ਪੁਆਇੰਟ ਇਲਾਕੇ ‘ਚ ਸਥਿਤ ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਅੱਗ ਮੰਗਲਵਾਰ ਸਵੇਰੇ 5 ਵਜੇ ਲੱਗੀ, ਜਿਸ ਤੋਂ ਬਾਅਦ ਆਸਮਾਨ ‘ਚ ਅੱਗ ਅਤੇ ਧੂੰਆਂ ਦੂਰ-ਦੂਰ ਤਕ ਦੇਖਿਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਹਾਲਾਂਕਿ ਕੁਝ ਥਾਵਾਂ ‘ਤੇ ਅੱਗ ਅਜੇ ਵੀ ਬਲ ਰਹੀ ਹੈ ਪਰ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ‘ਤੇ ਸਥਿਤ ਸ਼ਾਮ ਐਂਡ ਕੰਪਨੀ ਦੀ ਫੈਕਟਰੀ ਹੈ।ਆਸ-ਪਾਸ ਦੇ ਲੋਕਾਂ ਨੇ ਫੈਕਟਰੀ ਮਾਲਕ ਨੂੰ ਸੂਚਿਤ ਕੀਤਾ ਅਤੇ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਕਾਬੂ ਪਾਇਆ। ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

LEAVE A REPLY

Please enter your comment!
Please enter your name here