ਮੋਹਾਲੀ, (ਰਾਜੇਸ ਜੈਨ) ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਕੇਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਸੀਬੀਆਈ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਆਈਪੀਐਸ ਅਧਿਕਾਰੀ ਕੁਲਦੀਪ ਚਹਿਲ ਨੂੰ ਪੁੱਛਗਿੱਛ ਦੇ ਲਈ ਸੀਬੀਆਈ ਵੱਲੋਂ ਅੱਜ ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਵਰਨਣਯੋਗ ਹੈ ਕਿ ਕੁਲਦੀਪ ਚਹਿਲ ਜਦੋਂ ਚੰਡੀਗੜ੍ਹ ਵਿੱਚ ਐਸਐਸਪੀ ਦੇ ਅਹੁਦੇ ਉਤੇ ਸਨ ਤਾਂ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਪੰਜਾਬ ਭੇਜ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਆਈਪੀਐਸ ਚਹਿਲ ਖਿਲਾਫ ਸ਼ਿਕਾਇਤ ਮਿਲੀ ਸੀ, ਜਿਸ ਪਿੱਛੋਂ ਸੀਬੀਆਈ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ। ਸ਼ਿਕਾਇਤ ਵਿੰਚ ਦੋਸ਼ ਲਗਾਇਆ ਗਿਆ ਸੀ ਕਿ ਚਹਿਲ ਨੇ ਨਜਾਇਜ਼ ਪ੍ਰਾਪਰਟੀ ਬਣਾਈ ਸੀ ਅਤੇ ਉਨ੍ਹਾਂ ਉਤੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ।