Home ਨੌਕਰੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

38
0


ਫ਼ਤਹਿਗੜ੍ਹ ਸਾਹਿਬ, 09 ਅਗਸਤ (ਰਾਜ਼ਨ ਜੈਨ) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 11 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਅਤੇ ਫਲਿੱਪਕਾਰਟ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਫਲਿੱਪਕਾਰਟ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ ਜਦੋਂ ਕਿ ਆਈ.ਸੀ.ਆਈ.ਸੀ.ਆਈ. ਬੈਂਕ ਤੇ ਐਲ.ਆਈ.ਸੀ. ਵਿੱਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਵਿੱਚ ਭਾਗ ਲੈਣ ਲਈ ਉਮਰ ਹੱਦ 18 ਸਾਲ ਤੋਂ 25 ਸਾਲ ਅਤੇ ਯੋਗਤਾ ਗ੍ਰੈਜੁਏਸ਼ਨ ਹੋਣੀ ਚਾਹੀਦੀ ਹੈ ਜਦੋਂ ਕਿ ਐਲ.ਆਈ.ਸੀ. ਲਈ ਉਮਰ ਹੱਦ 18-60 ਸਾਲ ਅਤੇ ਯੋਗਤਾ ਦਸਵੀਂ, ਬਾਰਵੀਂ ਅਤੇ ਗਰੈਜੂਏਸ਼ਨ ਹੈ। ਜਦੋਂ ਕਿ ਫਲਿੱਪਕਾਰਟ ਵਿੱਚ ਭਾਗ ਲੈਣ ਲਈ ਉਮਰ ਹੱਦ 18-40 ਸਾਲ ਅਤੇ ਵਿਦਿਅਕ ਯੋਗਤਾ ਦਸਵੀਂ, ਬਾਰਵੀ ਤੇ ਗਰੈਜੂਏਸ਼ਨ ਹੋਣੀ ਚਾਹੀਦੀ ਹੈ।ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੰਸਿਆ ਕਿ ਇਸ ਕੈਂਪ ਲਈ ਜ਼ਿਲ੍ਰਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗਰਾਊਂਡ ਫਲੋਰ ਦੇ ਕਮਰਾ ਨੰ: 122 ਵਿਖੇ ਸਥਿਤ ਦਫ਼ਤਰ ਵਿੱਚ ਸਵੇਰੇ 10:00 ਵਜੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਬੋਰੋਜ਼ਗਾਰ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਪੁੱਜਣ।ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਹੈਲਪ ਲਾਇਨ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆ ਦੀ ਜਾਣਕਾਰੀ ਹਾਸਲ ਕਰਨ ਲਈ ਟੈਲੀਗ੍ਰਾਮ ਚੈਨਲ ਡੀ.ਬੀਈਈ ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇਨ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here