ਜਗਰਾਓਂ, 27 ਅਗਸਤ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵੱਲੋਂ ਹਰਦੇਵ ਸਿੰਘ ਢਿੱਲੋਂ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ 41ਵਾਂ ਅੱਖਾਂ ਦਾ ਅਪਰੇਸ਼ਨ ਤੇ ਚੈੱਕਅੱਪ ਕੈਂਪ ਅੱਜ ਐੱਲ ਆਰ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਗਿਆ| ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਲਗਾਏ 41ਵੇਂ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਡਾਕਟਰ ਡਾ ਅਲੰਕ੍ਰਿਤਾ ਅਤੇ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ 146 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦਿਆਂ ਜਿੱਥੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਉੱਥੇ ਉਨ੍ਹਾਂ 36 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ ਜਾਣਗੇ| ਕੈਂਪ ਦਾ ਉਦਘਾਟਨ ਰਵੀ ਗੋਇਲ ਦੇ ਪੋਤੇ ਹਿਮਾਸ਼ ਗੋਇਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ| ਇਸ ਮੌਕੇ ਕੈਂਪ ਦੇ ਮੁੱਖ ਮਹਿਮਾਨ ਸ਼ਿਵ ਕੁਮਾਰ ਗੋਇਲ ਅਤੇ ਉਨ੍ਹਾਂ ਦੇ ਭਤੀਜੇ ਭੁਵਨ ਗੋਇਲ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ| ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ ਤੇ ਸਰਪ੍ਰਸਤ ਰਾਜਿੰਦਰ ਜੈਨ ਨੇ ਕਿਹਾ ਕਿ ਸੁਸਾਇਟੀ ਦਾ ਮਨੋਰਥ ਜ਼ਰੂਰਤਮੰਦਾਂ ਦੀ ਮਦਦ ਕਰਨਾ ਹੈ ਅਤੇ ਇਸ ਨੇਕ ਕਾਰਜ ਵਿਚ ਸੁਸਾਇਟੀ ਨੂੰ ਦਾਨੀ ਸੱਜਣਾਂ ਦੇ ਮਿਲ ਰਹੇ ਸਹਿਯੋਗ ਕਾਰਨ ਹੀ ਹਰੇਕ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਹੁਣ ਤੱਕ 40 ਕੈਂਪਾਂ ਵਿਚ ਦੋ ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦਾ ਸਫਲ ਅਪਰੇਸ਼ਨ ਕਰਵਾਇਆ ਜਾ ਚੁੱਕਾ ਹੈ| ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਚੇਅਰਮੈਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸੁਖਦੇਵ ਗਰਗ ਤੇ ਨੀਰਜ ਮਿੱਤਲ, ਰਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਜਸਵੰਤ ਸਿੰਘ, ਆਰ ਕੇ ਗੋਇਲ, ਸੁਖਜਿੰਦਰ ਸਿੰਘ ਢਿੱਲੋਂ, ਪ੍ਰਵੀਨ ਮਿੱਤਲ, ਕਪਿਲ ਸ਼ਰਮਾ, ਕੰਚਨ ਗੁਪਤਾ ਆਦਿ ਹਾਜ਼ਰ ਸਨ|