ਜਗਰਾਓਂ, 1 ਸਤੰਬਰ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਜਗਰਾਓਂ ਨੇ ਸਰਕਾਰੀ ਪ੍ਰਾਇਮਰੀ ਬੇਸਿਕ ਸਕੂਲ ਜਗਰਾਉਂ ਦੇ ਡਿਸਏਬਲ ਬੱਚਿਆਂ ਦੀ ਰਿਕਾਰਡ ਰੱਖਣ ਲਈ ਅਲਮਾਰੀ ਦਿੱਤੀ| ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਬੇਸਿਕ ਸਕੂਲ ਜਗਰਾਉਂ ਦੇ ਪ੍ਰਬੰਧਕਾਂ ਦੀ ਮੰਗ ’ਤੇ ਰਿਸੋਰਸ ਰੂਮ ਵਿਚ ਡਿਸਏਬਲ ਬੱਚਿਆਂ ਦੀ ਰਿਕਾਰਡ ਰੱਖਣ ਲਈ ਅਲਮਾਰੀ ਦਿੱਤੀ ਗਈ ਹੈ| ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੇਸਿਕ ਸਕੂਲ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਅਤੇ ਭਵਿੱਖ ਵਿਚ ਲੋੜੀਂਦਾ ਸਮਾਨ ਦੇਣ ਦਾ ਵਾਅਦਾ ਕੀਤਾ| ਇਸ ਮੌਕੇ ਸਕੂਲ ਦੇ ਹੈੱਡ ਅਧਿਆਪਕ ਸੁਧੀਰ ਝਾਂਜੀ, ਅਮਨਦੀਪ ਕੌਰ, ਰੇਖਾ, ਜੋਤੀ, ਕਰਮਜੀਤ ਕੌਰ, ਮਨਦੀਪ ਕੌਰ, ਕੁਲਦੀਪ ਕੌਰ, ਵਰਿੰਦਰ ਕੌਰ, ਭੁਪਿੰਦਰ ਕੌਰ, ਕਿਰਨਦੀਪ ਕੌਰ, ਰਿਤੂ ਝਾਂਜੀ, ਹਰਵਿੰਦਰ ਸਿੰਘ, ਗੁਰਮੀਤ ਕੌਰ, ਕਮਲਜੀਤ ਕੌਰ ਅਤੇ ਕਰਮਜੀਤ ਕੌਰ ਨੇ ਲੋਕ ਸੇਵਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਕੂਲ ਵਿਚ 15 ਡਿਸਏਬਲ ਬੱਚਿਆਂ ਨੂੰ ਸਿੱਖਿਆ ਦੇਣ ਦੇ ਨਾਲ ਹੋਰ ਬੱਚੇ ਵੀ ਪੜਾਈ ਕਰਦੇ ਹਨ| ਉਨ੍ਹਾਂ ਦੱਸਿਆ ਕਿ ਸਕੂਲ ਦੇ ਰਿਸੋਰਸ ਰੂਮ ਵਿਚ ਡਿਸਏਬਲ ਬੱਚਿਆਂ ਦਾ ਰਿਕਾਰਡ ਰੱਖਣ ਲਈ ਅਲਮਾਰੀ ਦੀ ਸਖ਼ਤ ਲੋੜ ਹੈ ਜਿਸ ਨੂੰ ਸੁਸਾਇਟੀ ਨੇ ਪੂਰਾ ਕੀਤਾ ਹੈ। ਇਸ ਮੌਕੇ ਰਾਜੀਵ ਗੁਪਤਾ, ਸੁਖਦੇਵ ਗਰਗ, ਰਾਜਿੰਦਰ ਜੈਨ ਕਾਕਾ, ਅਨਿਲ ਮਲਹੋਤਰਾ, ਜਸਵੰਤ ਸਿੰਘ ਆਦਿ ਹਾਜ਼ਰ ਸਨ ।