ਬਠਿੰਡਾ (ਭੰਗੂ-ਲਿਕੇਸ) ਸਥਾਨਕ ਨਾਰੰਗ ਰੋਡ ‘ਤੇ ਐਤਵਾਰ ਸਵੇਰੇ ਇਕ ਬੁਲੇਟ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ, ਜਿਵੇਂ ਹੀ ਚਾਲਕ ਨੂੰ ਇਸ ਦਾ ਪਤਾ ਲੱਗਾ ਤਾਂ ਉਸ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ‘ਚ ਬੁਲਟ ਮੋਟਰਸਾਈਕਲ ਸਵਾਰ ਵਾਲ-ਵਾਲ ਬਚ ਗਿਆ, ਜਦਕਿ ਮੋਟਰਸਾਈਕਲ ਪੂਰੀ ਤਰਾਂ੍ਹ ਸੜ ਕੇ ਸੁਆਹ ਹੋ ਗਿਆ। ਮੋਟਰਸਾਈਕਲ ਸਵਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਉਹ ਨਾਰੰਗ ਰੋਡ ‘ਤੇ ਸਥਿਤ ਪੈਟਰੋਲ ਪੰਪ ਤੋਂ ਆਪਣੀ ਬੁਲੇਟ ‘ਚ ਪੈਟਰੋਲ ਪਾ ਕੇ ਜਾ ਰਿਹਾ ਸੀ। ਜਦੋਂ ਉਹ ਪੰਪ ਤੋਂ ਬਾਹਰ ਨਿਕਲਿਆ ਤਾਂ ਅਚਾਨਕ ਮੋਟਰਸਾਈਕਲ ਨੂੰ ਅੱਗ ਲੱਗ ਗਈ। ਇਸ ਦਾ ਪਤਾ ਲੱਗਦਿਆਂ ਹੀ ਉਸ ਨੇ ਮੋਟਰਸਾਈਕਲ ਤੋਂ ਛਾਲ ਮਾਰ ਦਿੱਤੀ ਅਤੇ ਅੱਗ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਪੂਰੀ ਤਰਾਂ੍ਹ ਸੜ ਕੇ ਸੁਆਹ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਫਾਇਰ ਬਿ੍ਗੇਡ ਨੂੰ ਇਸ ਦੀ ਸੂਚਨਾ ਦਿੱਤੀ। ਵਿਭਾਗ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।