Home crime ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

95
0


ਟੋਰਾਂਟੋ 🙁 ਬਿਊਰੋ) -ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰਤਿਕ ਵਾਸੂਦੇਵ ਨਾਂ ਦਾ ਨੌਜਵਾਨ ਇਸ ਸਾਲ ਹੀ ਪੜ੍ਹਾਈ ਲੀ ਕੈਨੇਡਾ ਗਿਆ ਸੀ। ਜਿਥੇ ਅਣਹੋਣੀ ਘਟਨਾ ਵਾਪਰ ਗਈ, ਸਾਰੀਆਂ ਖੁਸ਼ੀਆਂ ਇਕਦਮ ਗਮ ਵਿੱਚ ਬਦਲ ਗਈਆਂ। ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਹੈ ਅਤੇ ਮੁਲਜ਼ਮਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਟੋਰਾਂਟੋ ਸਬਵੇਅ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇਸ ਤੁਰੰਤ ਬਾਅਦ ਉਸ ਨੂੰ ਹਸਪਾਲ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ।ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਟੋਰਾਂਟੋ ਪੁਲਿਸ ਨੇ ਕਿਹਾ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਖੇਤਰ ਵਿੱਚ ਸਨ। ਇਸ ਦੇ ਨਾਲ ਹੀ ਉਥੇ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪ੍ਰੈਲ ਨੂੰ ਸਥਾਨਕ ਉਪਨਗਰ ਸਟੇਸ਼ਨ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਕਾਰਤਿਕ ਵਾਸੂਦੇਵ ਨੂੰ ਸਟੇਸ਼ਨ ਦੇ ਪ੍ਰਵੇਸ਼ ਦੁਆਰ ‘ਤੇ ਗੋਲੀ ਮਾਰ ਦਿੱਤੀ ਗਈ ਸੀ। ਮੌਕੇ ‘ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।

LEAVE A REPLY

Please enter your comment!
Please enter your name here