ਅੰਮ੍ਰਿਤਸਰ(ਭਗਵਾਨ ਭੰਗੂ-ਲਿਕੇਸ ਸ਼ਰਮਾ )ਕਾਂਗਰਸ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਰਾਹੁਲ ਗਾਂਧੀ ਦੀ ਆਮਦ ਤੋਂ ਪਹਿਲਾਂ ਹਾਲ ਗੇਟ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕਰਕੇ ਦਰਸ਼ਨ ਕਰਨਗੇ। ਉਹ ਗੁਰੂ ਘਰ ਵਿੱਚ ਸੇਵਾ ਵੀ ਕਰਨਗੇ।
ਹਾਲਾਂਕਿ ਸ਼੍ਰੋਮਣੀ ਕਮੇਟੀ ਵਿਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਵੀਆਈਪੀ ਸੁਵਿਧਾਵਾਂ ਨਹੀਂ ਦਿੱਤੀਆਂ ਜਾਂਦੀਆਂ । ਅਜਿਹੇ ‘ਚ ਰਾਹੁਲ ਨੂੰ ਇੱਥੇ ਆ ਕੇ ਸ਼ਰਧਾਲੂ ਵਾਂਗ ਮੱਥਾ ਟੇਕਣਗੇ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਚੜਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰਾਹੁਲ ਗਾਂਧੀ ਨੂੰ ਅਸਮਾਨੀ ਰੰਗ ਦਾ ਰੁਮਾਲਾ ਸਾਹਿਬ ਅਤੇ ਪਤਾਸੇ ਦਾ ਪ੍ਰਸ਼ਾਦ ਦਿੱਤਾ ਗਿਆ। ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਪਰੰਤ ਉਨ੍ਹਾਂ ਨੇ ਛਬੀਲ ‘ਤੇ ਬੈਠ ਕੇ ਜੂਠੇ ਬਰਤਰਾਂ ਨੂੰ ਸਾਫ ਕਰਨ ਦੀ ਸੇਵਾ ਕੀਤੀ।