Home crime ਅਣਪਛਾਤਿਆਂ ਨੇ ਪੁਲਿਸ ਮੁਲਾਜ਼ਮ ਤੇ ਚਲਾਈਆਂ ਗੋਲੀਆਂ

ਅਣਪਛਾਤਿਆਂ ਨੇ ਪੁਲਿਸ ਮੁਲਾਜ਼ਮ ਤੇ ਚਲਾਈਆਂ ਗੋਲੀਆਂ

70
0


ਅੰਮ੍ਰਿਤਸਰ, 8 ਅਕਤੂਬਰ ( ਰਾਜੇਸ਼ ਜੈਨ, ਭਗਵਾਨ ਭੰਗੂ)-ਅੰਮ੍ਰਿਤਸਰ ਤੋਂ ਪਿੰਡ ਕਾਲੇ ਘਨੁਪੁਰ ਵਿਖੇ ਵੀਰਵਾਰ ਦੇਰ ਰਾਤ ਡਿਊਟੀ ਤੋਂ ਘਰ ਪਰਤ ਰਹੇ ਪੁਲਿਸ ਮੁਲਾਜ਼ਮ ‘ਤੇ ਮੋਟਰਸਾਇਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ 25 ਸਾਲਾ ਵਰੁਣ ਸ਼ਰਮਾ ਵਾਸੀ ਕਾਲੇ ਘਣੂੰਪੁਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਹੈ ਅਤੇ ਮਕਬੂਲਪੁਰਾ ਥਾਣੇ ਵਿੱਚ ਨੌਕਰੀ ਕਰਦਾ ਹੈ। ਉਹ ਵੀਰਵਾਰ ਦੇਰ ਰਾਤ 12 ਵਜੇ ਆਪਣੇ ਦੋਸਤ ਨਾਲ ਐਕਟਿਵਾ ਨੰਬਰ ਪੀਬੀ 02 ਡੀਸੀ 1228 ‘ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਕਾਲੇ ਘਨੂੰਪੁਰ ਪੁਰਾਣੇ ਮਹਿਲ ਨੇੜੇ ਪੁੱਜਾ ਤਾਂ ਉਸ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਸਵਾਰ 3 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਨ੍ਹਾਂ ‘ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਤੁਰੰਤ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਅਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਹੌਲਦਾਰ ਦੀ ਸ਼ਿਕਾਇਤ ‘ਤੇ ਬਿਆਨ ਦਰਜ ਕਰਕੇ 3 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।”

LEAVE A REPLY

Please enter your comment!
Please enter your name here