ਸੁਧਾਰ, 18 ਅਕਤੂਬਰ ( ਬੌਬੀ ਸਹਿਜਲ, ਧਰਮਿੰਦਰ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਇੱਕ ਗੱਡੀ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਚੈਕਿੰਗ ਲਈ ਹਲਵਾਰਾ ਬੱਸ ਸਟੈਂਡ ’ਤੇ ਮੌਜੂਦ ਸਨ। ਉਥੇ ਸੂਚਨਾ ਮਿਲੀ ਸੀ ਕਿ ਸ਼ਸ਼ੀ ਭੂਸ਼ਣ ਵਾਸੀ ਭਾਈ ਹਿੰਮਤ ਸਿੰਘ ਨਗਰ ਲੁਧਿਆਣਾ ਅਤੇ ਜਗਨਦੀਪ ਸਿੰਘ ਉਰਫ ਸਾਜਨ ਵਾਸੀ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜੋ ਲੁਧਿਆਣਾ ਤੋਂ ਫੋਰਡ ਆਈਕਨ ਕਾਰ ਵਿੱਚ ਹੈਰੋਇਨ ਲੈ ਕੇ ਜੋਧਾਂ, ਰਾਏਕੋਟ ਵਿਖੇ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ। ਇਸ ਸੂਚਨਾ ’ਤੇ ਪਿੰਡ ਕੈਲੇ ਕੋਲ ਨਾਕਾਬੰਦੀ ਦੌਰਾਨ ਫੋਰਡ ਆਈਕਨ ਕਾਰ ’ਚ ਆ ਰਹੇ ਸ਼ਸ਼ੀ ਭੂਸ਼ਣ ਅਤੇ ਜਗਨਦੀਪ ਸਿੰਘ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਨ੍ਹਾਂ ਖ਼ਿਲਾਫ਼ ਥਾਣਾ ਸੁਧਾਰ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।