Home Political ਕਾਂਗਰਸ ਨੇ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸੰਬੰਧੀ ਐਸਡੀਐਮ ਨੂੰ ਦਿੱਤਾ ਮੰਗ...

ਕਾਂਗਰਸ ਨੇ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸੰਬੰਧੀ ਐਸਡੀਐਮ ਨੂੰ ਦਿੱਤਾ ਮੰਗ ਪੱਤਰ

36
0

ਜਗਰਾਓ, 19 ਅਕਤੂਬਰ ( ਰੋਹਿਤ ਗੋਇਲ)- ਵਿਧਾਨ ਸਭਾ ਹਲਕਾ ਜਗਰਾਓ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮੰਡੀਆਂ ਵਿੱਚ ਆ ਰਹੀ ਝੋਨੇ ਦੀ ਫਸਲ ਦੀ ਲਿਫਟਿੰਗ ਨੂੰ ਤੁਰੰਤ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਤੇ ਮੁੱਖ ਤੌਰ ਤੇ ਇਸੇ ਨਾਲ ਹੀ ਗੁਜ਼ਰ ਬਸਰ ਹੁੰਦੀ ਹੈ। ਪਿਛਲੇ ਸਮੇਂ ਆਏ ਹੜ੍ਹਾਂ ਨੇ ਪਹਿਲਾਂ ਹੀ ਪੰਜਾਬ ਦੀ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ ਤੇ ਫ਼ਸਲਾਂ ਤੇ ਘਰਾਂ ਸਮੇਤ ਹੋਰ ਵੀ ਬਹੁਤ ਨੁਕਸਾਨ ਪੰਜਾਬੀਆਂ ਨੂੰ ਝੱਲਣਾ ਪਿਆ ਹੈ। ਹੁਣ ਆਖਿਰਕਾਰ ਜਦੋਂ ਇੰਨੀ ਜਦੋ ਜਹਿਦ ਤੋਂ ਬਾਅਦ ਫ਼ਸਲ ਮੰਡੀਆਂ ਵਿੱਚ ਪਹੁੰਚੀ ਹੈ ਤਾਂ ਸਰਕਾਰ ਵੱਲੋਂ ਅਜੇ ਤੱਕ ਇਸ ਦੀ ਲਿਫ਼ਟਿੰਗ ਲਈ ਕੋਈ ਪ੍ਰਬੰਧ ਨਹੀਂ ਕੀਤਾ ਹੈ ਤੇ ਕਿਸਾਨਾਂ ਦੀ ਫ਼ਸਲ ਖਰਾਬ ਹੋ ਰਹੀ ਹੈ। ਇਸ ਦੇਰੀ ਨਾਲ ਕਿਸਾਨਾਂ ਦੇ ਨਾਲ ਨਾਲ ਮਜ਼ਦੂਰ ਵਰਗ, ਆੜਤੀਏ ਤੇ ਵਪਾਰੀ ਵਰਗ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਪੰਜਾਬ ਪਹਿਲਾਂ ਹੀ ਕਰਜ਼ੇ ਦੀ ਮਾਰ ਚੱਲ ਰਿਹਾ ਹੈ ਤੇ ਇਸ ਦਾ ਸਾਡੀ ਆਰਥਿਕ ਸਥਿਤੀ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਸਾਰੇ ਵਰਗਾਂ ਦਾ ਨੁਕਸਾਨ ਪੰਜਾਬ ਇਸ ਸਮੇਂ ਝੱਲਣ ਤੋਂ ਅਸਮਰਥ ਹੈ। ਸਾਡੀ ਆਪ ਜੀ ਨੂੰ ਬੇਨਤੀ ਹੈ ਕਿ ਤੁਸੀਂ ਆਪਣੇ ਦਫ਼ਤਰ ਰਾਹੀਂ ਸੰਬੰਧਿਤ ਅਧਿਕਾਰੀਆਂ ਤੇ ਸਰਕਾਰ ਤੱਕ ਸਾਡੀ ਗੱਲ ਪਹੁੰਚਾ ਕੇ ਜਲਦ ਤੋਂ ਜਲਦ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਦਾ ਪ੍ਰਬੰਧ ਯਕੀਨੀ ਬਣਾਉ ਜੀ ਤਾਂ ਜੋ ਹੋਰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ੍ਹ ਹਨ। ਹੁਣ ਜੇਕਰ ਪੱਕੀ ਪਕਾਈ ਫ਼ਸਲ ਖਰਾਬ ਹੋ ਜਾਵੇਗੀ ਤਾਂ ਉਹਨਾਂ ਦੀ ਜ਼ਿੰਦਗੀ ‘ਤੇ ਸਵਾਲ ਬਣ ਜਾਵੇਗਾ। ਇਸ ਗੰਭੀਰ ਮੁੱਦੇ ਤੇ ਜਲਦ ਤੋਂ ਜਲਦ ਕਾਰਵਾਈ ਕਰਕੇ ਕਿਸਾਨਾਂ ਦੀ ਮਦਦ ਲਈ ਰਾਹ ਖੋਲਿਆ ਜਾਵੇ। ਇਸ ਮੌਕੇ ਬਲਾਕ ਕਾਂਗਰਸ ਜਗਰਾਓ ਦੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਦਿਹਾਤੀ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਤਿੰਦਰ ਤਤਲਾ, ਨਰੇਸ਼ ਘੈਂਟ, ਸਰਪੰਚ ਸਰਬਜੀਤ ਸਿੰਘ ਸ਼ੇਰਪੁਰ ਕਲਾਂ, ਅਮਰਜੀਤ ਸਿੰਘ ਗਾਲਿਬ ਖੁਰਦ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੂਨੀਆਂ, ਸਰਪੰਚ ਗੁਰਪ੍ਰੀਤ ਸਿੰਘ, ਕੌਂਸਲਰ ਅਮਨ ਕਪੂਰ ਬੌਬੀ, ਰਾਹੁਲ ਮਲਹੋਤਰਾ, ਸਰਪੰਚ ਕੁਲਦੀਪ ਸਿੰਘ ਕੋਠੇ ਸ਼ੇਰਜੰਗ, ਜਸਦੇਵ ਸਿੰਘ ਕਾਉਂਕੇ, ਰਾਜਪਾਲ ਪਾਲਾ ਬਲਾਕ ਸੰਮਤੀ ਮੈਂਬਰ, ਸਿਮਰਨ ਮੱਲਾ, ਹਰਪ੍ਰੀਤ ਸਿੰਘ ਪਰਧਾਨ ਸਿੱਧਵਾਂ ਕਲਾਂ ਸੁਸਾਇਟੀ, ਮਨਮੋਹਨ ਸਿੰਘ, ਜਗਦੇਵ ਸਿੰਘ ਪੰਚ , ਸਾਬਕਾ ਸਰਪੰਚ ਨਿਰਮਲ ਸਿੰਘ, ਜਗਤਾਰ ਸਿੰਘ ਤਾਰਾ ਪੰਚ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।

LEAVE A REPLY

Please enter your comment!
Please enter your name here