ਮਾਲੇਰਕੋਟਲਾ 13 ਨਵੰਬਰ ( ਬੌਬੀ ਸਹਿਜਲ, ਧਰਮਿੰਦਰ)- ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਸ਼ਹਿਰ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਅੱਗੇ ਵਧਾਉਂਦਿਆਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਥਾਨਕ ਨੌਧਰਾਣੀ ਰੋਡ ਵਿਖੇ ਸਥਿਤ ਬਿਰਧ ਆਸ਼ਰਮ ਵਿਖੇ ਲੋੜਵੰਦਾਂ ਬਿਰਧ ਲੋਕਾਂ ਨੂੰ ਮਿਠਾਈਆਂ ਅਤੇ ਸਰਦੀਆਂ ਦਾ ਸਮਾਨ ਵੰਡ ਕੇ ਮਨਾਈ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਗੁਰਮੁੱਖ ਸਿੰਘ ਖਾਨਪੁਰ, ਚੌਧਰੀ ਸ਼ਮਸ਼ੂਦੀਨ, ਸਾਬਕਾ ਜ਼ਿਲ੍ਹਾ ਪ੍ਰਧਾਨ ਜਾਫਰ ਅਲੀ, ਸੰਤੋਖ ਸਿੰਘ, ਅਸ਼ਰਫ ਅਬਦੁੱਲਾ, ਅਬਦੁੱਲ ਸ਼ਕੂਰ ਕਿਲ੍ਹਾ, ਯਾਸਰ ਅਰਫਾਤ, ਗੁਰਮੀਤ ਸਿੰਘ ਬੁਰਜ, ਹਾਜੀ ਸਗੀਰ ਢਿਲੋਂ ਤੋਂ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ ।
ਇਸ ਮੌਕੇ ਵਿਧਾਇਕ ਰਹਿਮਾਨ ਵੱਲੋਂ ਬਿਰਧ ਆਸ਼ਰਮ ਵਿਖੇ ਮੌਜੂਦ ਸਮੂਹ ਲੋਕਾਂ ਨੂੰ ਗਲੇ ਮਿਲ ਕੇ ਵਧਾਈ ਦਿੱਤੀ ਅਤੇ ਮਿਠਾਈ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦੀਆਂ ਦਿੱਕਤਾਂ ਸੁਣੀਆਂ ਅਤੇ ਉਨ੍ਹਾਂ ਦਾ ਯੋਗ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਅਤੇ ਕਿਹਾ ਕਿ ਬਜੁਰਗਾਂ ਦੀਆਂ ਅਸੀਸਾਂ ਜਿਹਾ ਕੋਈ ਹੋਰ ਵਰਦਾਨ ਨਹੀਂ ਹੈ,ਇਸੇ ਲਈ ਸਾਰਿਆਂ ਨੂੰ ਆਪਣੀ ਨੈਤਿਕ ਤੇ ਸਮਾਜਿਕ ਜਿੰਮੇਵਾਰੀ ਸਮਝ ਕੇ ਆਪਣੇ ਬਜੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਹਿਲਾਂ ਹੀ ਆਪਣੇ ਬਜੁਰਗਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹੋਏ ਬੁਢਾਪਾ ਪੈਨਸ਼ਨ ਅਤੇ ਹੋਰ ਸਹੂਲਤਾਂ ਬਜੁਰਗਾਂ ਨੂੰ ਪ੍ਰਦਾਨ ਕਰ ਰਹੀ ਹੈ ਅਤੇ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਆਸ਼ਰਮ ਦੇ ਸੰਚਾਲਕਾਂ ਤੋਂ ਆਸ਼ਰਮ ਦੀ ਸਬੰਧੀ ਜਾਣਕਾਰੀ ਇੱਕਤਰ ਕੀਤੀ ਅਤੇ ਕਿਹਾ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਕੇ ਦਿਲ ਨੂੰ ਸਕੂਨ ਮਿਲਦਾ ਹੈ ਅਤੇ ਮਨ ਨੂੰ ਸ਼ਾਂਤੀ ਮਹਿਸੂਸ ਹੁੰਦੀ ਹੈ । ਇਸ ਲਈ ਸਾਨੂੰ ਸਾਰਿਆਂ ਨੂੰ ਲੋੜਵੰਦਾ ਦੀ ਮਦਦ ਲਈ ਹਮੇਸਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਵੱਲੋਂ ਆਪਣੀ ਟੀਮ ਸਮੇਤ ਭਵਿੱਖ ਵਿੱਚ ਵੀ ਆਸ਼ਰਮ ਵਿਖੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਬੱਚਿਆਂ ਦਾ ਜਨਮ ਦਿਨ, ਵਰ੍ਹੇਗੰਢ ਆਦਿ ’ਤੇ ਮਹਿੰਗੀਆਂ ਪਾਰਟੀਆਂ ਕਰਨ ਦੀ ਬਜਾਏ ਅਜਿਹੇ ਆਸ਼ਰਮ ਵਿਖੇ ਮੌਜੂਦ ਲੋੜਵੰਦਾਂ ਦੀ ਮਦਦ ਕਰਕੇ ਖੁਸ਼ੀਆਂ ਸਾਂਝੀਆਂ ਕਰਨ। ਇਸ ਮੌਕੇ ਆਸ਼ਰਮ ਦੇ ਮੈਨੇਜਰ ਹਰਭਾਗ ਸਿੰਘ ਨੇ ਕਿਹਾ ਕਿ ਅੱਜ ਸਾਡੇ ਸ਼ਹਿਰ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਆਸ਼ਰਮ ਵਿਖੇ ਦੀਵਾਲੀ ਮਨਾਉਣ ’ਤੇ ਆਸ਼ਰਮ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਬਹੁਤ ਚੰਗਾ ਮਹਿਸੂਸ ਕੀਤਾ ਅਤੇ ਵਿਧਾਇਕ ਸਾਹਿਬ ਨੇ ਆਪਣੇਪਨ ਦਾ ਅਹਿਸਾਸ ਕਰਵਾਇਆ।