ਲੁਧਿਆਣਾ, 14 ਨਵੰਬਰ ( ਬੌਬੀ ਸਹਿਜਲ, ਧਰਮਿੰਦਰ ) – ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਛਪਾਰ ਵਿਖੇ ਇੱਕ ਵਿਸ਼ੇਸ਼ ਮੁਆਵਜ਼ਾ ਰਾਸ਼ੀ ਵੰਡ ਕੈਂਪ ਲਗਾਇਆ ਗਿਆ ਜਿਸ ਵਿੱਚ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਰਾਸ਼ੀ ਸਪੁਰਦ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ-ਕਮ-ਜਮੀਨ ਪ੍ਰਾਪਤੀ ਲਈ ਸਮਰੱਥ ਅਥਾਰਟੀ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਕੈਂਪ ਪਿੰਡ ਧੂਰਕੋਟ ਅਤੇ ਜੁਰਾਹਾ ਵਿਖੇ ਕ੍ਰਮਵਾਰ ਭਲਕੇ 15 ਅਤੇ 17 ਨਵੰਬਰ ਨੂੰ ਵੀ ਲਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਮੁਆਵਜ਼ਾ ਰਾਸ਼ੀ ਵੰਡਣ ਦੀ ਰਫਤਾਰ ਨੂੰ ਹੋਰ ਤੇਜ਼ ਕਰਨਾ ਹੈ ਤਾਂ ਜੋ ਮਹੱਤਵਪੂਰਨ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੈਂਪ ਵਿੱਚ ਸਾਰੇ ਸਬੰਧਤ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਲਾਭਪਾਤਰੀ ਜ਼ਮੀਨ ਮਾਲਕਾਂ ਨੂੰ ਤੁਰੰਤ ਰਾਸ਼ੀ ਵੰਡਣ ਨੂੰ ਯਕੀਨੀ ਬਣਾਇਆ।
ਉਪ ਮੰਡਲ ਮੈਜਿਸਟ੍ਰੇਟ ਵਲੋਂ }ਮੀਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਆਉਣ ਅਤੇ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇਸ ਪ੍ਰੋਜੈਕਟ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਮੁਆਵਜ਼ਾ ਰਾਸ਼ੀ ਵੰਡ ਕੇ ਇਸ ਪ੍ਰੋਜੈਕਟ ਤਹਿਤ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲਿਆ ਜਾ ਰਿਹਾ ਹੈ।
Home ਪਰਸਾਸ਼ਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਰਾਸ਼ੀ ਸਪੁਰਦ...