Home Protest ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ

ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ

34
0


ਸੁਨਾਮ(ਭਗਵਾਨ ਭੰਗੂ)ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਰਾਜ ਦੇ ਐਸਸੀਬੀਸੀ ਵਰਗ ਨਾਲ ਕੀਤੇ ਜਾ ਰਹੇ ਵਿਤਕਰੇ ਦੇ ਰੋਸ ਵਜੋਂ ਐਤਵਾਰ ਨੂੰ ਸੁਨਾਮ ਵਿਖੇ ਸਾਂਝੀ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਪਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ ਸੜਕੀ ਆਵਾਜਾਈ ਜਾਮ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਉਕਤ ਸਮਾਜ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ ਲੇਕਿਨ ਮਾਮਲਾ ਜਿਉਂ ਦੀ ਤਿਉਂ ਬਰਕਰਾਰ ਹੈ। ਐਸਸੀਬੀਸੀ ਸਾਂਝੀ ਐਕਸ਼ਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਪਾਲ, ਕਨਵੀਨਰ ਹਰਵਿੰਦਰ ਸਿੰਘ, ਰਾਜ ਸਿੰਘ ਟੋਡਰਵਾਲ, ਕਰਨੈਲ ਸਿੰਘ ਨੀਲੋਵਾਲ, ਹਰਜਸ ਸਿੰਘ ਖਡਿਆਲ, ਬਲਵਿੰਦਰ ਸਿੰਘ ਜਿਲੇਦਾਰ, ਮਾਂਗੇ ਰਾਮ, ਹਰੀ ਸਿੰਘ ਅਤੇ ਭੋਲਾ ਸਿੰਘ ਮਾਡਲ ਟਾਊਨ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਐਸਸੀਬੀਸੀ ਵਰਗ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਐਸਸੀਬੀਸੀ ਵਰਗ ਦੀਆਂ ਮੰਗਾਂ ਦੇ ਹੱਲ ਲਈ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੇ ਅਧਾਰਿਤ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਜ਼ਾਰਤੀ ਸਬ ਕਮੇਟੀ ਨੇ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਕੇ 31 ਮੰਗਾਂ ਮੰਨ ਲਈਆਂ ਸਨ ਲੇਕਿਨ ਸਰਕਾਰ ਲਾਗੂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਐਸਸੀਬੀਸੀ ਵਰਗ ਨਾਲ ਸਬੰਧਿਤ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਿਆ ਨੂੰ ਪੌਣੇ ਦੋ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰੰਤੂ ਸਮਾਜ ਦੀਆਂ ਮੰਗਾਂ ਦਾ ਮਾਮਲਾ ਜਿਉਂ ਦੀ ਤਿਉਂ ਬਰਕਰਾਰ ਹੈ। ਉਨ੍ਹਾਂ ਕਿਹਾ ਕਿ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਵੀ ਸੌਂਪਿਆ

LEAVE A REPLY

Please enter your comment!
Please enter your name here