ਚੰਡੀਗੜ੍ਹ(ਰਾਜੇਸ ਜੈਨ)ਸੰਯੁਕਤ ਕਿਸਾਨ ਮੋਰਚਾ ਦੇ ਵਫਦ ਦੀ ਮੰਗਲਵਾਰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਹੋਵੇਗੀ। ਮੰਗਲਵਾਰ ਨੂੰ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਮੀਟਿੰਗ ਕਰਕੇ ਫੈਸਲਾ ਕਰੇਗੀ ਕਿ ਚੰਡੀਗੜ੍ਹ ਮੋਹਾਲੀ ਸਰਹੱਦ ‘ਤੇ ਲਗਾਇਆ ਗਿਆ ਤਿੰਨ ਦਿਨਾਂ ਧਰਨਾ ਸਮਾਪਤ ਕਰਨਾ ਹੈ ਜਾਂ ਫਿਰ ਇਸ ਨੂੰ ਅੱਗੇ ਵਧਾਉਣਾ ਹੈ।
ਰਾਜਪਾਲ ਨੂੰ ਮਿਲਣ ਤੋਂ ਬਾਅਦ ਪੰਜਾਬ ਦੇ ਕਿਸਾਨ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਕਾਰਨ ‘ਤੇ ਅੜੇ ਹਨ।ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਉਹਨਾਂ ਦੀ ਪੰਜਾਬ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ ਅਤੇ ਸਰਕਾਰ ਨਾਲ ਰਾਬਤਾ ਬਣਿਆ ਹੋਇਆ ਹੈ ਉਹਨਾਂ ਦੱਸਿਆ ਕਿ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨਾਂ ਦੀਆਂ 10 ਮੰਗਾਂ ਦਾ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ ਪਰ ਕਿਸਾਨ ਆਗੂ ਮੁੱਖ ਮੰਤਰੀ ਨਾਲ ਬਕਾਇਦਾ ਇੱਕ ਮੀਟਿੰਗ ਕਰਨੀ ਚਾਹੁੰਦੇ ਹਨ ਉਹਨਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਧਰਨਾ ਕੱਲ੍ਹ ਸਮਾਪਤ ਕਰਨਾ ਹੈ ਜਾਂ ਫਿਰ ਇਸ ਨੂੰ ਅੱਗੇ ਵਧਾਇਆ ਜਾਵੇ।