Home Health ਸਿਹਤ ਵਿਭਾਗ ਦੀ ਟੀਮ ਨੇ ਮੈਰੀਟੋਰੀਅਸ ਸਕੂਲ ‘ਚ ਮਾਰਿਆ ਛਾਪਾ, 40 ਬੋਰੀਆਂ...

ਸਿਹਤ ਵਿਭਾਗ ਦੀ ਟੀਮ ਨੇ ਮੈਰੀਟੋਰੀਅਸ ਸਕੂਲ ‘ਚ ਮਾਰਿਆ ਛਾਪਾ, 40 ਬੋਰੀਆਂ ਆਟਾ ਤੇ 14 ਟੀਨ ਰਿਫਾਇੰਡ ਸੀਲ

49
0


ਫਿਰੋਜ਼ਪੁਰ, 3 ਦਸੰਬਰ (ਸੁਨੀਲ ਸੇਠੀ) : ਬੀਤੇ ਦਿਨ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਦੂਸ਼ਤਿ ਭੋਜਨ ਖਾਣ ਨਾਲ ਬੱਚੇ ਬਿਮਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਵਿੱਚ ਚੈਕਿੰਗ ਦੇ ਹੁਕਮ ਦਿੱਤੇ ਸਨ, ਜਿਸ ਤਹਿਤ ਐਤਵਾਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਮੋਗਾ ਰੋਡ ਫ਼ਿਰੋਜ਼ਪੁਰ ਦਾ ਦੌਰਾ ਕੀਤਾ। ਜਦੋਂ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਤਾਂ ਰਸੋਈ ਵਿੱਚ ਕਈ ਬੇਨਿਯਮੀਆਂ ਪਾਈਆਂ ਗਈਆਂ। ਵਿਭਾਗ ਦੀ ਟੀਮ ਨੇ ਪ੍ਰਤੀ ਥੈਲਾ 30 ਕਿਲੋ ਆਟੇ ਦੀਆਂ 40 ਬੋਰੀਆਂ ਅਤੇ ਰਿਫਾਇੰਡ ਸੋਇਆਬੀਨ ਤੇਲ ਦੇ 14 ਟੀਨ ਸੀਲ ਕਰਕੇ ਸੈਂਪਲ ਭਰੇ ਹਨ। ਜ਼ਲ੍ਹਿਾ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਅਤੇ ਈਸ਼ਾਨ ਬਾਂਸਲ ਨੇ ਦੱਸਿਆ ਕਿ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਖਰਾਬ ਖਾਣਾ ਖਾਣ ਨਾਲ ਵਿਦਿਆਰਥੀਆਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਮੈਰੀਟੋਰੀਅਸ ਸਕੂਲ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਮੈੱਸ ਵਿੱਚ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਸੀ ਅਤੇ ਨਾ ਹੀ ਬੱਚਿਆਂ ਲਈ ਸਵੱਛਤਾ ਨਾਲ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਿਸ ਰਿਫਾਇੰਡ ਨੂੰ ਸੀਲ ਕੀਤਾ ਗਿਆ ਸੀ, ਉਸ ਵਿਚ ਵੀ ਮਿਲਾਵਟ ਦੀ ਬਦਬੂ ਆ ਰਹੀ ਸੀ।ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਸੈਮੀਨਾਰ ਵੀ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਵਧੀਆ ਭੋਜਨ ਖਾਣ ਦੇ ਨੁਕਤੇ ਵੀ ਦਿੱਤੇ। ਅਭਿਨਵ ਖੋਸਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਵਾਦਿਸ਼ਟ ਭੋਜਨ ਨਹੀਂ ਪਰੋਸਿਆ ਜਾ ਰਿਹਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਖੱਟਾ ਦਹੀਂ ਜਾਂ ਅਜਿਹਾ ਭੋਜਨ ਦਿੱਤਾ ਜਾਂਦਾ ਹੈ ਜੋ ਖਾਣ ਦੇ ਯੋਗ ਵੀ ਨਹੀਂ ਹੈ।ਫੂਡ ਸੇਫਟੀ ਅਫਸਰ ਨੇ ਦੱਸਿਆ ਕਿ ਸਾਰੇ ਸੈਂਪਲ ਸੀਲ ਕਰਕੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਗਏ ਹਨ ਅਤੇ ਸਕੂਲ ਸਟਾਫ਼ ਨੂੰ ਖਾਣੇ ਵਿੱਚ ਪੂਰੀ ਤਰ੍ਹਾਂ ਸ਼ੁੱਧਤਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਿ੍ਰੰਸੀਪਲ ਗੁਰਬੀਰ ਸਿੰਘ ਨੇ ਦੱਸਿਆ ਕਿ ਜਦ ਵਿਭਾਗ ਦੀ ਟੀਮ ਆਈ ਤਾਂ ਉਹ ਅੱਜ ਛੁੱਟੀ ’ਤੇ ਸਨ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ 915 ਵਿਦਿਆਰਥੀ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਾਣਾ ਪਰੋਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣੇ ਵਿੱਚ ਕਿਸੇ ਕਿਸਮ ਦੀ ਕੋਈ ਬੇਨਿਯਮੀ ਨਹੀਂ ਪਾਈ ਗਈ।

LEAVE A REPLY

Please enter your comment!
Please enter your name here