Home ਪਰਸਾਸ਼ਨ ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

30
0


ਬਰਨਾਲਾ,09 ਦਸੰਬਰ (ਲਿਕੇਸ਼ ਸ਼ਰਮਾ – ਅਸ਼ਵਨੀ) : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾ ਅਨੁਸਾਰ ਅਤੇ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਮਿਤੀ 09.12.2023 ਨੂੰ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਬੀ.ਬੀ.ਐੱਸ. ਤੇਜ਼ੀ,ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀ—ਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਦਵਿੰਦਰ ਕੁਮਾਰ ਗੁਪਤਾ (ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ),ਦੀਪਕ ਕੁਮਾਰ ਚੌਧਰੀ (ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਸੁਚੇਤਾ ਅਸ਼ੀਸ਼ ਦੇਵ ਸਿਵਲ ਜੱਜ (ਸ.ਡ.), ਮੁਨੀਸ਼ ਗਰਗ (ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ,ਅਨੁਪਮ ਗੁਪਤਾ (ਮਾਨਯੋਗ ਸਿਵਲ ਜੱਜ ਜ.ਡ.), ਚੇਤਨ ਸ਼ਰਮਾ ਸਿਵਲ ਜੱਜ (ਜ.ਡ.) ਦੇ ਕੁੱਲ 06 ਬੈਂਚਾਂ ਦਾ ਗਠਨ ਕੀਤਾ ਗਿਆ।ਗੁਰਬੀਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 3971 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 2743 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 4,61,38,028/— ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਅੰਤ ਵਿੱਚ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ।

LEAVE A REPLY

Please enter your comment!
Please enter your name here