Home Punjab ਪ੍ਰਾਈਵੇਟ ਸਕੂਲ ‘ਚ ਕੋਰੋਨਾ ਨੇ ਦਿੱਤੀ ਦਸਤਕ,5 ਵਿਦਿਆਰਥੀ ਕੋਰੋਨਾ ਪੌਜ਼ੇਟਿਵ

ਪ੍ਰਾਈਵੇਟ ਸਕੂਲ ‘ਚ ਕੋਰੋਨਾ ਨੇ ਦਿੱਤੀ ਦਸਤਕ,5 ਵਿਦਿਆਰਥੀ ਕੋਰੋਨਾ ਪੌਜ਼ੇਟਿਵ

101
0


ਦਿੱਲੀ (ਬਿਊਰੋ) ਦਿੱਲੀ ਦੇ ਵਸੰਤ ਕੁੰਜ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਸਕੂਲ ਦੇ ਘੱਟੋ-ਘੱਟ ਪੰਜ ਵਿਦਿਆਰਥੀਆਂ ਅਤੇ ਸਟਾਫ਼ ਦੀ ਜਾਂਚ ਵਿੱਚ ਪਿਛਲੇ ਹਫ਼ਤੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਮਾਪਿਆਂ ਦੇ ਇੱਕ ਹਿੱਸੇ ਦਾ ਦਾਅਵਾ ਹੈ ਕਿ ਸਕੂਲ ਨੇ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਅਤੇ ਬੱਚੇ ਪੌਜ਼ਟਿਨ ਹੋਣ ਦੇ ਬਾਵਜੂਦ ਵੀ ਕਲਾਸਾਂ ਵਿੱਚ ਜਾਂਦੇ ਰਹੇ।ਇਸ ਦੇ ਨਾਲ ਹੀ ਸਕੂਲ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।ਇੱਕ ਬੱਚੇ ਦੇ ਮਾਤਾ-ਪਿਤਾ ਨੇ ਕਿਹਾ ਦਿੱਲੀ-ਐਨਸੀਆਰ ਦੇ ਵਿਦਿਆਰਥੀਆਂ ਵਿੱਚ ਕੋਵਿਡ ਦੀ ਪੁਸ਼ਟੀ ਹੋ ਰਹੀ ਹੈ ਅਤੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।ਮੇਰੇ ਬੱਚੇ ਦੇ ਸਕੂਲ ਵਿੱਚ ਘੱਟੋ-ਘੱਟ ਅੱਠ ਬੱਚਿਆਂ ਅਤੇ ਦੋ ਸਟਾਫ ਨੇ ਕੋਵਿਡ ਦੀ ਪੁਸ਼ਟੀ ਕੀਤੀ ਪਰ ਸਕੂਲ ਨੇ ਸਾਨੂੰ ਸੂਚਿਤ ਨਹੀਂ ਕੀਤਾ। ਸਕੂਲ ਆਮ ਵਾਂਗ ਚੱਲ ਰਿਹਾ ਹੈ। ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਵੀ ਲਾਪ੍ਰਵਾਹੀ ਕੀਤੀ ਜਾ ਰਹੀ ਹੈ।ਸਕੂਲ ਪ੍ਰਬੰਧਨ ਦੇ ਇੱਕ ਨੁਮਾਇੰਦੇ ਨੇ ਦੱਸਿਆ ਕਿ ਜਿਸ ਕਲਾਸ ‘ਚ ਵਿਦਿਆਰਥੀ ਸੰਕਰਮਿਤ ਪਾਇਆ ਗਿਆ। ਉਸ ਕਲਾਸ ਦੇ ਹਰੇਕ ਵਿਦਿਆਰਥੀ ਦੇ ਮਾਪਿਆਂ ਨੂੰ ਵ੍ਹੱਟਸਐਪ ਗਰੁੱਪ ਵਿੱਚ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ‘ਚ ਕੋਵਿਡ-19 ਦੇ 299 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਦੋ ਦਿਨਾਂ ਨਾਲੋਂ 118 ਫੀਸਦੀ ਜ਼ਿਆਦਾ ਹਨ।ਦਿੱਲੀ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਵੀ ਸੰਕਰਮਣ ਦੀ ਦਰ 2.49 ਪ੍ਰਤੀਸ਼ਤ ਹੋ ਗਈ ਹੈ। ਔਫਲਾਈਨ ਕਲਾਸਾਂ ਦੇ ਖੁੱਲਣ ਦੇ ਕਈ ਹਫ਼ਤਿਆਂ ਬਾਅਦ, ਮਹਾਂਮਾਰੀ ਦੇ ਲਗਭਗ ਦੋ ਸਾਲਾਂ ਬਾਅਦ, ਸਕੂਲਾਂ ਤੋਂ ਸੰਕਰਮਣ ਦੀਆਂ ਰਿਪੋਰਟਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

LEAVE A REPLY

Please enter your comment!
Please enter your name here