Home crime ਨਸ਼ੀਲੇ ਪਦਾਰਥਾਂ ਸਮੇਤ ਅੱਠ ਮੁਲਜ਼ਮ ਗਿ੍ਫ਼ਤਾਰ, ਇਕ ਫਰਾਰ

ਨਸ਼ੀਲੇ ਪਦਾਰਥਾਂ ਸਮੇਤ ਅੱਠ ਮੁਲਜ਼ਮ ਗਿ੍ਫ਼ਤਾਰ, ਇਕ ਫਰਾਰ

44
0


ਬਠਿੰਡਾ (ਲਿਕੇਸ ਸ਼ਰਮਾ ) ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਸੱਤ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗਿ੍ਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਕਥਿਤ ਦੋਸ਼ੀਆਂ ਕੋਲੋਂ 27.65 ਗ੍ਰਾਮ ਹੈਰੋਇਨ, 10660 ਪਾਬੰਦੀਸ਼ੁਦਾ ਗੋਲ਼ੀਆਂ, ਲਾਈਟਰ ਅਤੇ ਪੰਨੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਫੂਲ ਦੀ ਪੁਲਿਸ ਨੇ ਪਿੰਡ ਭਾਈ ਰੂਪਾ ਵਿਚ ਕਰੋਲਾ ਗੱਡੀ ਨੰਬਰ ਡੀਐੱਲ 3 ਸੀ ਬੀਡੀ 1743 ਨੂੰ ਸ਼ੱਕੀ ਹਾਲਾਤ ਵਿਚ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ 17.65 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਾਰ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਭਾਈ ਰੂਪਾ ਵਜੋਂ ਹੋਈ ਹੈ। ਥਾਣਾ ਫੂਲ ਦੇ ਸਹਾਇਕ ਥਾਣੇਦਾਰ ਬਖਤਾਵਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਐੱਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਗਿ੍ਫ਼ਤਾਰ ਕਰ ਕੇ 10,600 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫਤਾਰ ਕੀਤਾ।

ਜਾਣਕਾਰੀ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਪ੍ਰਰੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਸ਼ਹਿਰ ਵਿਚ ਨਾਕਾਬੰਦੀ ਕਰ ਕੇ ਵ੍ਹੀਕਲਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ‘ਤੇ ਸਵਾਰ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਮੋਟਰਸਾਈਕਲ ਭਜਾ ਲਿਆ। ਪੁਲਿਸ ਪਾਰਟੀ ਨੇ ਕਥਿਤ ਦੋਸ਼ੀਆਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਦੋਂ ਕਿ ਉਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਸਹਾਇਕ ਥਾਣੇਦਾਰ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀਆਂ ਸਤਿਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਗੁਰਪ੍ਰਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਰਾਮਪੁਰਾ ਤੋਂ 7600 ਪਾਬੰਦੀਸ਼ੁਦਾ ਗੋਲੀਆਂ ਅਤੇ 3600 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਫਰਾਰ ਹੋਏ ਉਨ੍ਹਾਂ ਦੇ ਸਾਥੀ ਦਾ ਨਾਂ ਦੀਪਕ ਵਾਸੀ ਬਠਿੰਡਾ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਫਰਾਰ ਹੋਏ ਕਥਿਤ ਦੋਸ਼ੀ ਦੀਪਕ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੇ ਇਕ ਹੋਰ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਵਿਚ ਇਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਮੌਕੇ ‘ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਬਹਿਣ ਜੱਸਾ ਸਿੰਘ ਵਾਲਾ ਵਜੋਂ ਹੋਈ ਹੈ।

LEAVE A REPLY

Please enter your comment!
Please enter your name here