ਫਿਰੋਜ਼ਪੁਰ(ਸੁਨੀਲ ਸੇਠੀ)ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਜੰਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸਬੰਧੀ ਨਾਮਦੇਵ ਚੌਕ ਸਿਟੀ ਫਿਰੋਜ਼ਪੁਰ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹਰਪ੍ਰਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਵਾੜਾ ਭਾਈ ਕਾ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜੋ ਅੱਜ ਵੀ ਚੋਰੀ ਕੀਤਾ ਮੋਟਰਸਾਈਕਲ ਲੈ ਕੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਬੈਕਸਾਈਡ ਨੇੜੇ ਨਾਮਦੇਵ ਚੌਕ ਸਿਟੀ ਫਿਰੋਜ਼ਪੁਰ ਵਿਖੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ‘ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ‘ਤੇ 1 ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਪਲੱਸ ਬਿਨਾਂ ਨੰਬਰੀ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।