Home ਸਭਿਆਚਾਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ

40
0

ਲੁਧਿਆਣਾ, 11 ਜਨਵਰੀ ( ਵਿਕਾਸ ਮਠਾੜੂ) -ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ-2024 ਅੱਜ ਇਥੇ ਪੰਜਾਬੀ ਭਵਨ ਵਿੱਚ ਸਾਬਕਾ ਪ੍ਰਧਾਨ ਪ੍ਰੋ ਗੁਰਭਜਨ ਸਿੰਘ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਜਨਰਲ ਸਕੱਤਰ ਪ੍ਰੋ ਸੰਧੂ ਵਰਿਆਣਵੀ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਸਕੱਤਰ ਗੁਰਚਰਨ ਕੌਰ ਕੋਚਰ ਨੇ ਲੋਕ ਅਰਪਨ ਕੀਤਾ। ਇਸ ਮੌਕੇ ਪੰਜਾਬੀ ਲੇਖਕ ਜਗਦੀਸ਼ ਰਾਣਾ, ਅਨੀਤਾ ਪਟਿਆਲਵੀ ਤੇ ਸਾਹਿਬਾ ਜੀਟਨ ਕੌਰ ਫਗਵਾੜਾ ਵੀ ਹਾਜ਼ਰ ਸਨ।
ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਮੈਂਬਰ ਸਾਹਿਬਾਨ ਨੂੰ ਮੈਂਬਰਸ਼ਿਪ ਸੂਚੀ ਡਾਕ ਰਾਹੀਂ ਭੇਜੀ ਜਾ ਰਹੀ ਹੈ। ਜਿਹੜੇ ਮੈਂਬਰ ਸਾਹਿਬਾਨ ਨੂੰ ਇਹ ਸੂਚੀ 25 ਜਨਵਰੀ ਤੀਕ ਨਾ ਪਹੁੰਚੇ ਉਹ ਦਫ਼ਤਰ ਨਾਲ ਸੰਪਰਕ ਕਰਕੇ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੈਂਬਰਸ਼ਿਪ ਦੇ ਆਧਾਰ ਤੇ ਹੀ ਅਗਲੇ ਦੋ ਸਾਲਾਂ ਲਈ ਤਿੰਨ ਮਾਰਚ ਨੂੰ ਚੋਣ ਹੋਵੇਗੀ।

LEAVE A REPLY

Please enter your comment!
Please enter your name here