ਲੁਧਿਆਣਾ (ਲਿਕੇਸ ਸ਼ਰਮਾ -ਅਨਿੱਲ ਕੁਮਾਰ) ਦੁਕਾਨ ‘ਚ ਹੋਈ 7 ਲੱਖ ਰੁਪਏ ਦੀ ਚੋਰੀ ਦੇ ਮਾਮਲੇ ਦੀ ਪੜਤਾਲ ਕਰਨ ਗਈ ਪੁਲਿਸ ਪਾਰਟੀ ਉੱਪਰ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ l ਹਮਲਾਵਰਾਂ ਨੇ ਤਫਤੀਸ਼ੀ ਅਫਸਰ ਏਐਸਆਈ ਹਰਚਰਨ ਸਿੰਘ ਦੀ ਕੁੱਟਮਾਰ ਕੀਤੀ l ਇਸ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਡੇਅਰੀ ਕੰਪਲੈਕਸ ਹੈਬੋਵਾਲ ਖੁਰਦ ਦੇ ਰਹਿਣ ਵਾਲੇ ਸੰਦੀਪ ਸਿੰਘ, ਰਾਮ ਅਵਦ, ਰਾਮ ਭਵਨ, ਅਭਿਸ਼ੇਕ ਤੇ ਦੀਪਕ ਅਤੇ ਇੱਕ ਦਰਜਨ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਇਸ ਮਾਮਲੇ ਦੀ ਪੜਤਾਲ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਨੇ ਥਾਣਾ ਪੀਏਯੂ ਵਿੱਚ ਦਰਖਾਸਤ ਦਿੱਤੀ ਕਿ ਚੂੰਗੀ ਦੇ ਕੋਲ ਪੈਂਦੀ ਉਸਦੀ ਦੁਕਾਨ ਚੋਂ 7 ਲੱਖ ਰੁਪਏ ਦੀ ਰਕਮ ਚੋਰੀ ਹੋ ਗਈ ਹੈ। ਸੰਦੀਪ ਸਿੰਘ ਧਰਮਿੰਦਰ ਦੀ ਦੁਕਾਨ ਤੇ ਕੰਮ ਕਰਦਾ ਸੀ lਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਹਰਚਰਨ ਸਿੰਘ ਚੋਰੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਪੁਲਿਸ ਪਾਰਟੀ ਸਮੇਤ ਸੰਦੀਪ ਸਿੰਘ ਦੇ ਘਰ ਪਹੁੰਚੇl ਇਸੇ ਦੌਰਾਨ ਸੰਦੀਪ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰ ਦਿੱਤਾ ਅਤੇ ਏਐਸ ਆਈ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ l ਪੜਤਾਲ ਦੌਰਾਨ ਪੁਲਿਸ ਪਾਰਟੀ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਕੇ ਸੰਦੀਪ ਸਿੰਘ, ਰਾਮ ਭਵਨ ਤੇ ਦੀਪਕ ਨੂੰ ਹਿਰਾਸਤ ‘ਚ ਲੈ ਲਿਆ l