ਮੋਗਾ (ਬਿਊਰੋ) ਮੋਗਾ ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਦੇ ਕਰਿੰਦੇ ਦਾ ਲੰਘੀ ਰਾਤ ਕਤਲ ਕਰਨ ਦਾ ਪਤਾ ਲੱਗਾ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਰੋਡੇ ਦਾ ਜੋਗਿੰਦਰ ਸਿੰਘ ਪੈਟਰੋਲ ਪੰਪ ‘ਤੇ ਕੰਮ ਕਰਦਾ ਸੀ ਜਿਸ ਦਾ ਬੀਤੀ ਰਾਤ ਅਣਪਛਾਤਿਆਂ ਵੱਲੋਂ ਬੇਸਬੈਟ ਮਾਰ ਕੇ ਕਤਲ ਕਰ ਦਿੱਤਾ ਹੈ।ਘਟਨਾ ਸਥਾਨ ‘ਤੇ ਪਹੁੰਚੀ ਥਾਣਾ ਬੱਧਨੀ ਕਲਾਂ ਦੀ ਪੁਲਿਸ ਜਾਂਚ ‘ਚ ਜੁਟ ਗਈ ਹੈ। ਫਿਲਹਾਲ ਕਤਲ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਲੁੱਟ ਦੀ ਵੀ ਹੋ ਸਕਦੀ ਹੈ। ਪਰ ਪੁਲਿਸ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।ਕਤਲ ਦੇ ਅਸਲ ਕਾਰਨਾ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।ਡੀਐੱਸਪੀ ਸਰਫਰਾਜ ਆਲਮ ਨੇ ਦੱਸਿਆ ਕਿ ਇਹ ਘਟਨਾ ਰਾਤ 11 ਵਜੇ ਦੇ ਕਰੀਬ ਦੀ ਹੈ।ਉਨ੍ਹਾਂ ਕਿਹਾ ਕਿ ਦੋ ਅਣਪਛਾਤੇ ਵਿਅਕਤੀ ਪੈਟਰੋਲ ਪੰਪ ਤੇ ਬੋਤਲ ਵਿਚ ਤੇਲ ਪਵਾਉਣ ਲਈ ਆਏ ਸਨ ਪਰ ਪੰਪ ਕਰਿੰਦਿਆਂ ਵੱਲੋਂ ਬੋਤਲ ਵਿਚ ਤੇਲ ਪਵਾਉਣ ‘ਤੇ ਇਨਕਾਰ ਕਰ ਦਿੱਤਾ ਗਿਆ।ਬਾਅਦ ਵਿਚ ਦੋ ਵਿਅਕਤੀ ਪੰਪ ‘ਤੇ ਆਏ ਜਿਨ੍ਹਾਂ ਕਰਿੰਦੇ ਦਾ ਕਤਲ ਕਰ ਦਿੱਤਾ।ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਆਈ 20 ਕਾਰ ‘ਤੇ ਸਵਾਰ ਹੋ ਕੇ ਆਏ ਸਨ।ਉਨ੍ਹਾਂ ਕਿਹਾ ਪੁਲਿਸ ਵੱਲੋਂ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ।