Home ਸਭਿਆਚਾਰ ਪੰਜਾਬ ਦੀ ਤਸਵੀਰ ਪੇਸ਼ ਕਰਦਾ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ...

ਪੰਜਾਬ ਦੀ ਤਸਵੀਰ ਪੇਸ਼ ਕਰਦਾ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

37
0

ਲੁਧਿਆਣਾ 19 ਜਨਵਰੀ (ਵਿਕਾਸ ਮਠਾੜੂ )-ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ ਵੱਲੋਂ ਰਸਵੰਤੇ ਸੰਗੀਤ ਚ ਪਰੋਏ ਗੀਤ “ਪੀੜ ਪੰਜਾਬ ਦੀ” ਨੂੰ ਅੱਜ ਸਵੇਰੇ ਲੁਧਿਆਣਾ ਵਿੱਚ
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਉੱਘੇ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕੇ ਕੇ ਬਾਵਾ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਨੇ ਲੋਕ ਅਰਪਨ ਕੀਤਾ।
ਗੀਤ ਸੁਣਨ ਉਪਰੰਤ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਗੀਤ ਦੇ ਬੋਲ ਅੱਜ ਦੇ ਸਮੇਂ ਵਿੱਚ ਨਸ਼ੇ ,ਲੱਚਰਤਾ ਅਤੇ ਮਿਲਾਵਟਖ਼ੋਰੀ ਕਰਕੇ ਪੰਜਾਬ ਮਾਨਸਿਕ ਪੀੜਾ ਵਿੱਚੋਂ ਗੁਜ਼ਰ ਰਹੇ ਪੰਜਾਬ ਦਾ ਦਰਦ ਬਿਆਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿ ਕੇ ਹੀ ਚੰਗੇ ਰੁਜ਼ਗਾਰ ਦੀ ਪ੍ਰਾਪਤੀ ਲਈ ਯਤਨ ਕਰਨ ਤੋਂ ਭੱਜ ਕੇ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਜਾਣ ਦੀ ਦੌੜ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਾਇਕ ਅਤੇ ਗੀਤਕਾਰ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕਰਨ ਕਿ ਬੇਬਸੀ ਦੀ ਮਾਨਸਿਕ ਪੀੜ ਸਰੀਰਕ ਪੀੜ ਤੋਂ ਕਿਤੇ ਵੱਧ ਖ਼ਤਰਨਾਕ ਹੁੰਦੀ ਹੈ। ਅੱਜ ਜਸਵਿੰਦਰ ਸਿੰਘ ਜਲਾਲ ਤੇ ਹਰਪ੍ਰੀਤ ਸਿੰਘ ਵਰਗੇ ਵਿਰਲੇ ਹੀ ਲੇਖਕ ਅਤੇ ਗਾਉਣ ਵਾਲੇ ਹਨ ਜਿਹੜੇ ਵਿਰਸੇ ਤੇ ਮਾਣ ਕਰਨ ਵਾਲੇ ਤੱਥਾਂ ਨੂੰ ਲੋਕਾਂ ਵਿੱਚ ਲਿਆ ਕੇ ਚੜ੍ਹਦੀ ਕਲਾ ਦਾ ਸੰਦੇਸ਼ ਦੇ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪ੍ਰੋ. ਰਵਿੰਦਰ ਭੱਠਲ ਨੇ ਬੋਲਦਿਆਂ ਕਿਹਾ ਕਿ ਮੇਰੇ ਪੁਰਾਣੇ ਵਿਦਿਆਰਥੀ ਜਸਵਿੰਦਰ ਜਲਾਲ ਨੇ ਸਿਹਤਮੰਦ ਸੋਚ ਧਾਰਾ ਵਾਲਾ ਗੀਤ ਲਿਖਿਆ ਹੈ ਅਤੇ ਪੂਰੀ ਸੰਵੇਦਨਾ ਨਾਲ ਹਰਪ੍ਰੀਤ ਸਿੰਘ ਜਗਰਾਉਂ ਨੇ ਗਾਇਆ ਹੈ। ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕੇ ਕੇ ਬਾਵਾ ਨੇ ਕਿਹਾ ਕਿ ਪੰਜਾਬ ਵਿੱਚ ਵਾਹੀਵਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਨਕਲਾਬੀ ਕਾਰਜ ਕੀਤਾ।

LEAVE A REPLY

Please enter your comment!
Please enter your name here