ਫਰੀਦਕੋਟ (ਬੋਬੀ ਸਹਿਜਲ) ਅਕਾਲੀ ਦਲ ਨੂੰ ਪੰਜਾਬ ਬਚਾਓ ਯਾਤਰਾ ਤਹਿਤ ਫਰੀਦਕੋਟ, ਕੋਟਕਪੂਰਾ, ਜੈਤੋ ਵਿਧਾਨ ਸਭਾ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ। ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਮਾੜੇ ਮੁੱਖ ਮੰਤਰੀ ਹੋਣ ਦੀ ਵਿਲੱਖਣ ਪ੍ਰਰਾਪਤੀ ਕੀਤੀ ਹੈ ਜਿਸਨੇ ਨਾ ਸਿਰਫ਼ ਸੂਬੇ ਨੂੰ ਕੰਗਾਲ ਕੀਤਾ ਬਲਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਸੂਬੇ ਦੇ ਸਰੋਤ ਵੀ ਲੁੱਟ ਲਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦਾ ਸਰਕਾਰੀ ਖ਼ਜ਼ਾਨਾ ਲੁੱਟਿਆ ਤਾਂ ਜੋ ‘ਆਪ’ ਦਾ ਖ਼ਜ਼ਾਨਾ ਭਰਿਆ ਜਾ ਸਕੇ ਤੇ ਇਸਦਾ ਹੋਰ ਰਾਜਾਂ ਵਿਚ ਪਸਾਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਉਹਨਾਂ ਨੂੰ ਆਪਣੀ ਕੁਰਸੀ ਬਚਾਉਣ ਵਾਸਤੇ ਅਜਿਹਾ ਕਰਨ ਲਈ ਮਜਬੂਰ ਕਰ ਰਹੇ ਹਨ ਅਤੇ ਉਹ ਕਠਪੁਤਲੀ ਵਾਂਗ ਵਿਹਾਰ ਕਰ ਰਹੇ ਹਨ ਅਤੇ ਉਹਨਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਦੀ ਕੋਈ ਪਰਵਾਹ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਦਾ ਕੋਈ ਇਕ ਵੀ ਕੰਮ ਨਹੀ ਕੀਤਾ। ਉਨਾਂ੍ਹ ਕਿਹਾ ਕਿ ਸਾਰੇ ਸਮਾਜ ਭਲਾਈ ਲਾਭ ਜਾਂ ਤਾਂ ਕੱਟ ਦਿੱਤੇ ਗਏ ਹਨ, ਜਾਂ ਰੋਕ ਦਿੱਤੇ ਗਏ ਹਨ ਜਾਂ ਫਿਰ ਖਤਮ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਲੋਕ ਰੋਜ਼ ਸ਼ਿਕਾਇਤਾਂ ਕਰਦੇ ਹਨ ਕਿ ਉਹਨਾਂ ਨੂੰ ਮੋਟੇ-ਮੋਟੇ ਬਿਜਲੀ ਬਿੱਲ ਆ ਰਹੇ ਹਨ।ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਦਿੱਲੀ ਦੇ ਲੁਟੇਰਿਆਂ ਤੋਂ ਬਚਾਉਣ ਵਾਸਤੇ ਉਹ ਇਕਜੁੱਟ ਹੋ ਜਾਣ। ਉਨਾਂ੍ਹ ਕਿਹਾ ਕਿ ਇਸ ਸਰਕਾਰ ਨੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਪਰ ਉਸ ਕੋਲ ਕਾਰਗੁਜ਼ਾਰੀ ਦੇ ਨਾਂ ‘ਤੇ ਵਿਖਾਉਣ ਵਾਸਤੇ ਕੱਖ ਵੀ ਨਹੀਂ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਪੰਜਾਬੀਆਂ ਲਈ ਕੁਝ ਕਰਨ ਦੀ ਥਾਂ ‘ਤੇ ਇਸ਼ਤਿਹਾਰਬਾਜ਼ੀ ਤੇ ਸਸਤੇ ਲੋਕ ਤਮਾਸ਼ਿਆਂ ‘ਤੇ ਨਿਰਭਰ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਵਿਚੋਂ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਰ ਰਾਜਾਂ ਵਿਚ ਹਿਜ਼ਰਤ ਕਰ ਗਿਆ ਹੈ ਅਤੇ ਕੋਈ ਵੀ ਬਾਹਰੋਂ ਆ ਕੇ ਪੰਜਾਬ ਵਿਚ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ ਕਿਉਂਕਿ ਇਥੇ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਰਾਜ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਵਿਚ ਲਾਮਿਸਾਲ ਹੁੰਗਾਰਾ ਮਿਲਿਆ ਜਿੱਥੇ ਉਹਨਾਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਦੇ ਨਾਲ ਰਲ ਕੇ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਯਾਤਰਾ ਵਿਚ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਥਾਵਾਂ ‘ਤੇ ਪੋ੍ਗਰਾਮਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮੋਹਨ ਸਿੰਘ ਮੱਤਾ, ਸਾਬਕਾ ਨਗਰ ਕੌਸਲ ਦੇ ਵਾਈਸ ਪ੍ਰਧਾਨ ਭੂਸ਼ਨ ਮਿੱਤਲ, ਕੌਸਲਰ ਕਾਲਾ ਗਰੋਵਰ, ਗੁਰਮੁਖ ਸਿੰਘ, ਰਛਪਾਲ ਸਿੰਘ ਭੁੱਲਰ, ਬਲਵੀਰ ਸਿੰਘ ਰਾਓ, ਜਸਪਾਲ ਸਿੰਘ ਮੌੜ, ਤੇਜਾ ਸਿੰਘ ਮਾਨ, ਬਲਵੀਰ ਸਿੰਘ ਪੀਟਰ, ਪਰਮਜੀਤ ਸਿੰਘ, ਸਤਿਨਾਮ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ ਆਦਿ ਨਾਲ ਹੋਰ।
