Home Uncategorized ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ...

ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਚੋਣ ਕਮਿਸ਼ਨ ਸਖਤ- ਡਾ ਪੱਲਵੀ

33
0

ਮਾਲੇਰਕੋਟਲਾ 27 ਮਾਰਚ ( ਰਾਜੇਸ਼ ਜੈਨ)-ਲੋਕ ਸਭਾ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ ਮਾਲੇਰਕੋਟਲਾ ਡਾ ਸਿਮਰਤ ਕੌਰ ਦੀ ਅਗਵਾਈ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਿਆ ਜਾ ਸਕੇ ।
ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਨਜਾਇਜ਼ ਸ਼ਰਾਬ ਬਰਾਮਦ ਹੁੰਦੀ ਹੈ ਅਤੇ ਉਸਦੇ ਬੈਕਵਰਡ ਲਿੰਕ ਜ਼ਿਲ੍ਹੇ ਨਾਲ ਜੁੜਦੇ ਹਨ ਤਾਂ ਸਬੰਧਤ ਜਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਹਨਾਂ ਹੋਰ ਕਿਹਾ ਕਿ ਗੁਆਂਢੀ ਜਿਲਿਆਂ ਦੀਆਂ ਹੱਦਾਂ ਤੇ ਵੀ ਪੂਰੀ ਚੌਕਸੀ ਰੱਖੀ ਜਾਵੇ । ਨਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਤੁਰੰਤ ਉਹਨਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ । ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, ’ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਵੀ ਹਦਾਇਤ ਕੀਤੀ । ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਹਨਾਂ ਕੋਲ ਕਿਤੇ ਵੀ ਨਜਾਇਜ਼ ਸ਼ਰਾਬ ਸਬੰਧੀ ਕੋਈ ਸੂਚਨਾ ਹੋਵੇ ਤਾਂ ਉਹ ਪੁਲਿਸ ਵਿਭਾਗ ਜਾਂ ਆਬਕਾਰੀ ਵਿਭਾਗ ਨੂੰ ਸੂਚਨਾ ਦੇਣ । ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ। ਇਸੇ ਤਰਾਂ ਜੇਕਰ ਕਿਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਜਾਂ ਕੋਈ ਹੋਰ ਨਸ਼ਾ ਵੰਡਿਆਂ ਜਾ ਰਿਹਾ ਹੋਵੇ ਤਾਂ ਇਸਦੀ ਸੂਚਨਾ ਵੀ ਤੁਰੰਤ ਦਿੱਤੀ ਜਾਵੇ। ਲੋਕ ਸੀ ਵਿਜਲ ਐਪ ਰਾਹੀਂ ਵੀ ਇਸਦੀ ਸੂਚਨਾ ਦੇ ਸਕਦੇ ਹਨ। ਸੀ ਵਿਜਲ ਐਪ ਰਾਹੀਂ ਪ੍ਰਾਪਤ ਸ਼ਿਕਾਇਤ ਤੇ 100 ਮਿੰਟ ਵਿਚ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਂਦੀ ਹੈ।ਐਸ.ਐਸ.ਪੀ.ਡਾ ਸਿਮਰਤ ਕੌਰ ਨੇ ਕਿਹਾ ਕਿ ਪਿੰਡ ਜਾਂ ਸ਼ਹਿਰੀ ਇਲਾਕੇ ਜੋ ਖਾਸ ਕਰਕੇ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿਖੇ ਚੈਕਿੰਗ ਤੇਜੀ ਨਾਲ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਅਣ ਸੁਖਾਵੀ ਦੂਰਘਟਨਾ ਨਾ ਵਾਪਰੇ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਸਹਾਇਕ ਚੋਣ ਅਫ਼ਸਰ ਰਾਜ ਪਾਲ ਸਿੰਘ, ਉਪ ਮੰਡਲ ਮੈਜਿਸਟੇਰਟ ਕਮ ਸਹਾਇਕ ਰਿਟਰਾਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ, ਉਪ ਮੰਡਲ ਮੈਜਿਸਟੇਰਟ ਕਮ ਸਹਾਇਕ ਰਿਟਰਾਨਿੰਗ ਅਫ਼ਸਰ ਲੋਕ ਸਭਾ ਹਲਕਾ 08 ਫਤਿਹਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਗੁਰਮੀਤ ਕੁਮਾਰ ਬਾਂਸਲ ਸਹਾਇਕ ਕਮਿਸ਼ਨਰ (ਜ) ਹਰਬੰਸ ਸਿੰਘ ,ਐਸ.ਪੀ.(ਇੰਨ) ਵੈਭਵ ਸਹਿਗਲ, ਕਰ ਅਤੇ ਆਬਕਾਰੀ ਅਫ਼ਸਰ ਡੇਜੀ ਖੋਸਲਾ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here