Home Punjab ਬਹਿਬਲ ਤੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ

ਬਹਿਬਲ ਤੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ

29
0


ਕੋਟਕਪੂਰਾ (ਰਾਜੇਸ ਜੈਨ) ਬੇਅਦਬੀ ਮਾਮਲਿਆਂ ਨਾਲ ਜੁੜੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੀ ਇਕੱਠੀ ਸੁਣਵਾਈ ਵਧੀਕ ਤੇ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਫਰੀਦਕੋਟ ਵਿਖੇ ਹੋਈ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮਿੰਦਰ ਸਿੰਘ ਮਾਨ, ਪੰਕਜ ਬਾਂਸਲ ਨੇ ਵੀਡੀਉ ਕਾਨਫਰੰਸ ਰਾਹੀਂ ਹਾਜਰੀ ਲਵਾਈ, ਜਦਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਸਮੇਤ ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ ਅਤੇ ਸੁਹੇਲ ਸਿੰਘ ਬਰਾੜ ਆਦਿ ਅਦਾਲਤ ਵਿੱਚ ਖੁਦ ਪੇਸ਼ ਹੋਏ। ਸੁਣਵਾਈ ਦੌਰਾਨ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦੇ ਵਕੀਲ ਨੇ ਅਦਾਲਤ ਵਿੱਚ ਆਖਿਆ ਕਿ ਉਕਤ ਕੇਸ ਨੂੰ ਇੱਥੋਂ ਤਬਦੀਲ ਕਰਨ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸੇ ਤਰਾਂ ਹੋਰ ਪੁਲਿਸ ਅਧਿਕਾਰੀਆਂ ਦੇ ਵਕੀਲਾਂ ਨੇ ਚੱਲਦੇ ਮੁਕੱਦਮੇ ਨੂੰ ਬੰਦ ਕਰਨ ਲਈ ਮਾਨਯੋਗ ਅਦਾਲਤ ਵਿੱਚ ਅਰਜੀ ਪੇਸ਼ ਕਰਕੇ ਬੇਨਤੀ ਕੀਤੀ ਕਿ ਐੱਸਆਈਟੀ ਵੱਲੋਂ ਮਿਤੀ 9 ਅਪ੍ਰੈਲ 2021 ਅਤੇ 4 ਜੁਲਾਈ 2022 ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਨਹੀ ਕੀਤੀ ਗਈ, ਜਿਸ ਕਾਰਨ ਇਹ ਕੇਸ ਬੰਦ ਹੋਣਾ ਚਾਹੀਦਾ ਹੈ। ਜਿਸ ਦੀ ਐੱਸਆਈਟੀ ਦੇ ਵਕੀਲ ਵੱਲੋਂ ਜਵਾਬ ਦੇਣ ਸਬੰਧੀ ਬੇਨਤੀ ਕਰਨ ਉਪਰੰਤ ਇਸ ਦੀ ਕਾਰਵਾਈ 20 ਅਪ੍ਰੈਲ ਤੱਕ ਅਗਲੇ ਹੁਕਮ ਲਈ ਮੁਲਤਵੀ ਕਰ ਦਿੱਤੀ ਗਈ।

LEAVE A REPLY

Please enter your comment!
Please enter your name here