Home Punjab ਪੰਜਾਬੀਆਂ ਦੀ ਸੇਵਾ ਵਾਸਤੇ ਦਿਨ ਰਾਤ ਇਕ ਕਰ ਦਿਆਂਗਾ: ਐਨ ਕੇ ਸ਼ਰਮਾ

ਪੰਜਾਬੀਆਂ ਦੀ ਸੇਵਾ ਵਾਸਤੇ ਦਿਨ ਰਾਤ ਇਕ ਕਰ ਦਿਆਂਗਾ: ਐਨ ਕੇ ਸ਼ਰਮਾ

25
0


ਪ‌ਟਿਆਲਾ, 13 ਅਪ੍ਰੈਲ (ਅਨਿਲ – ਮੁਕੇਸ਼) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਪਾਰਟੀ ਦੇ ਖ਼ਜ਼ਾਨਚੀ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਉਹ ਪੰਜਾਬੀਆਂ ਦੀ ਸੇਵਾ ਵਾਸਤੇ ਦਿਨ ਰਾਤ ਕਰ ਦੇਣਗੇ।ਪਾਰਟੀ ਵੱਲੋਂ ਟਿਕਟ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਸਭ ਤੋਂ ਪਹਿਲਾਂ ਤਾਂ ਸਮੁੱਚੇ ਪੰਜਾਬੀਆਂ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਅਕਾਲ ਪੁਰਖ ਕ੍ਰਿਪਾ ਕਰਨ ਤੇ ਪੰਜਾਬੀ ਗੁਰੂ ਸਾਹਿਬ ਦੇ ਉਪਦੇਸ਼ ਅਨੂਸਾਰ ਚੱਲ ਸਕਣ।ਉਹਨਾਂ ਲੋਕ ਸਭਾ ਟਿਕਟ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਪੂਰੀ ਜ਼ਿੰਦਗੀ ਵਿਚ ਕਦੇ ਵੀ ਅਕਾਲੀ ਦਲ ਨੂੰ ਨਮੋਸ਼ੀ ਨਹੀਂ ਝਲਣੀ ਪਵੇਗੀ। ਉਹਨਾਂ ਕਿਹਾ ਕਿ ਉਹ ਪੂਰੀ ਵਫਾਦਾਰੀ ਨਾਲ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨਗੇ ਅਤੇ ਪੰਜਾਬ ਦੇ ਹੱਕਾਂ ਲਈ ਡੱਟ ਕੇ ਲੜਾਈ ਲੜਨਗੇ।ਉਹਨਾਂ ਕਿਹਾ ਕਿ ਜਿਹੜੀਆਂ ਕੇਂਦਰ ਦੀਆਂ ਪਾਰਟੀਆਂ ਪੰਜਾਬ ਦਾ ਪੈਸਾ ਲੁੱਟ ਕੇ ਪੰਜਾਬ ਨੂੰ ਬਰਬਾਦ ਕਰ ਰਹੀਆਂ ਹਨ ਅਤੇ ਪੰਜਾਬ ਦਾ ਪੈਸਾ ਲੁੱਟ ਕੇ ਦਿੱਲੀ ਵਿਚ ਵਰਤਿਆ ਜਾ ਰਿਹਾ ਹੈ, ਉਹ ਇਸਦੇ ਖਿਲਾਫ ਡੱਟ ਕੇ ਲੜਨਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ ਸਾਰੇ ਔਖੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਫੈਸਲਾ ਕਰ ਲਿਆ ਕਿ ਹੁਣ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹੋਣਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਕਿਹਾ ਹੈ ਕਿ ਜ਼ੁਲਮ ਸਹਿਣਾ ਪਾਪ ਹੈ ਤੇ ਜ਼ੁਲਮ ਕਰਨਾ ਪਾਪ ਹੈ।ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਅਸੀਂ ਸਾਰੇ ਰਲ ਕੇ ਪੰਜਾਬ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਈਏ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਪੰਜਾਬੀ ਅਸੂਲਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ।

LEAVE A REPLY

Please enter your comment!
Please enter your name here