Home Punjab ਵਿਸ਼ਵ ਹਿੰਦੂ ਪ੍ਰੀਸ਼ਦ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ

43
0


ਜਗਰਾਓਂ, 15 ਅਪ੍ਰੈਲ ( ਜਗਰੂਪ ਸੋਹੀ, ਅਸ਼ਵਨੀ )-ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਦੇ ਜ਼ਿਲ੍ਹਾ ਰੋਪੜ ਪ੍ਰਧਾਨ ਵਿਕਾਸ ਦੀ 13 ਅਪਰੈਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਜਥੇਬੰਦੀ ਦੀ ਜਗਰਾਉਂ ਇਕਾਈ ਨੇ ਜਗਰਾਉਂ ਇਕਾਈ ਦੇ ਪ੍ਰਧਾਨ ਹਰਵਿੰਦਰ ਬਾਂਸਲ ਦੀ ਅਗਵਾਈ ਹੇਠ ਐਸਡੀਐਮ ਗੁਰਬੀਰ ਸਿੰਘ ਕੋਹਲੀ ਨੂੰ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਦਿੱਤੇ ਮੰਗ ਪੱਤਰ ’ਚ ਕਿਹਾ ਗਿਆ ਕਿ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਉਸ ਦੀ ਦੁਕਾਨ ’ਤੇ ਬੈਠੇ ਦਾ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਕਤਲ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਪਿੱਛੇ ਮਾਸਟਰ ਮਾਈਂਡ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਿੰਦੂ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾ ਕੇ ਕਤਲ ਕੀਤਾ ਗਿਆ ਹੈ। ਜਦੋਂ ਕਿ ਹਰੇਕ ਨਾਗਰਿਕ ਨੂੰ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਖ ਫਰਜ਼ ਹੈ। ਇਸ ਤੋਂ ਇਲਾਵਾ ਵਿਕਾਸ ਪ੍ਰਭਾਕਰ (35 ਸਾਲ) ਜੋ ਕਿ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਦੁਕਾਨਦਾਰੀ ਕਰਦਾ ਸੀ। ਉਸ ਦੇ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।

LEAVE A REPLY

Please enter your comment!
Please enter your name here