ਜਗਰਾਓਂ, 15 ਅਪ੍ਰੈਲ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਡਾਇਰੈਕਟਰ ਸ਼ਸ਼ੀ ਜੈਨ ਦੀ ਅਗਵਾਈ ਹੇਠ ਵਿਸਾਖੀ ਦੇ ਤਿਉਹਾਰ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਗਿੱਧਾ ਅਤੇ ਭੰਗੜਾ ਪਾ ਕੇ ਪ੍ਰੋਗਰਾਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ। ਇਸ ਮੌਕੇ ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੇ ਬੱਚਿਆਂ ਨੂੰ ਵਿਸਾਖੀ ਦੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ.ਬੀ.ਆਰ.ਅੰਬੇਦਕਰ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ ਗਿਆ ਅਤੇ ਅਧਿਆਪਕਾਂ ਨੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਦਾ ਬਚਪਨ ਕਿਸ ਤਰ੍ਹਾਂ ਮੁਸੀਬਤਾਂ ਅਤੇ ਮੁਸ਼ਿਕਲਾਂ ਭਰਿਆ ਸੀ। ਉਸਦੇ ਬਾਵਜੂਦ ਉਨ੍ਹੰ ਨੇ ਸਖਤ ਮਿਹਨਤ ਅਤੇ ਉੱਚ ਸਿੱਖਿਆ ਹਾਸਿਲ ਕਰਕੇ ਦੇਸ਼ ਦੇ ਸੰਵਿਧਾਨ ਨਿਰਮਾਤਾ ਹੋਣ ਦਾ ਗੌਰਵ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਹਮੇਸ਼ਾ ਮਾਰਗ ਦਰਸ਼ਕ ਬਣੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ ਹੈ।