Home Punjab ਵੋਟਰ ਹਰਸਿਮਰਤ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਨੂੰ ਤਿਆਰ : ਭਗਵੰਤ ਮਾਨ

ਵੋਟਰ ਹਰਸਿਮਰਤ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਨੂੰ ਤਿਆਰ : ਭਗਵੰਤ ਮਾਨ

39
0


ਸੁਨਾਮ, 6 ਮਈ (ਰਾਜੇਸ਼ ਜੈਨ – ਭਗਵਾਨ ਭੰਗੂ) : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਤਹਿਤ ਸੋਮਵਾਰ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਰੱਖੀ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਆਨਾਜ ਮੰਡੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਸੀ।ਸਿਵਲ ਵਰਦੀਧਾਰੀ ਪੁਲਿਸ ਮੁਲਾਜ਼ਮ ਪੰਡਾਲ਼ ਵਿਚ ਬੈਠੇ ਹੋਏ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਹਨ। ਬਾਦਲ ਪਰਿਵਾਰ ਦੇ ਸਾਰੇ ਮੈਂਬਰ ਚੋਣਾਂ ਵਿੱਚ ਹਾਰ ਚੁੱਕੇ ਹਨ। ਮਾਤਰ ਬਾਦਲ ਪਰਿਵਾਰ ਵਿੱਚ ਇਕੱਲੀ ਬਚੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਦੇ ਵੋਟਰ ਹੁਣ ਹਰਾ ਦੇਣਗੇ।ਮਾਨ ਨੇ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ। ਬਾਦਲਕਿਆਂ ਦਾ ਟੱਬਰ ਆਪਣੇ ਪਰਿਵਾਰ ਲਈ ਪੰਜਾਬ ਦੇ ਹਿੱਤਾਂ ਨੂੰ ਮੋਹਰਾ ਬਣਾ ਕੇ ਵੋਟਾਂ ਮੰਗ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ ਦਾ ਸਫ਼ਾਇਆ ਹੋ ਚੁੱਕਾ ਹੈ। ਜਦੋਂਕਿ ਕਾਂਗਰਸ ਨੇ ਇੱਕ ਬਾਹਰੀ ਆਗੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਦੋਂ ਪਾਰਟੀ ਛੱਡ ਕੇ ਨਵੀਂ ਪਾਰਟੀ ਵਿਚ ਸ਼ਾਮਲ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਨਾਲ ਬਿਜਲੀ ਦੀ ਬੱਚਤ ਹੋਵੇਗੀ ਅਤੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ ਵੀ ਜਲਦੀ ਹੀ ਪੂਰੀ ਹੋ ਜਾਵੇਗੀ। ਪੰਜਾਬ ਸਰਕਾਰ ਨੇ 250 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਸਿੱਖਿਆ ਅਤੇ ਸਿਹਤ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਸੁਨਾਮ ਦੇ ਵੋਟਰਾਂ ਨੂੰ ਭਾਵੁਕ ਤੌਰ ‘ਤੇ ਬੰਨ੍ਹਣ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਸੁਨਾਮ ਉਨ੍ਹਾਂ ਦੀ ਜਨਮ ਭੂਮੀ ਅਤੇ ਕਰਮ ਭੂਮੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ 44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ।ਹੋਰ ਕਿਸਮਾਂ ਬੀਜੋ ਅਤੇ ਸਰਕਾਰ ਝੋਨੇ ਦਾ ਹਰ ਦਾਣਾ ਖਰੀਦੇਗੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ, ਵਰਿੰਦਰ ਗੋਇਲ, ਲਾਭ ਸਿੰਘ ਉਗੋਕੇ, ਜਮੀਲ ਉਰ ਰਹਿਮਾਨ, ਦਲਬੀਰ ਸਿੰਘ ਗੋਲਡੀ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here