Home Punjab ਕੈਰੋਂ ਨੂੰ ਅਕਾਲੀ ਦਲ ਚੋਂ ਕੱਢਣ ਤੇ ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ...

ਕੈਰੋਂ ਨੂੰ ਅਕਾਲੀ ਦਲ ਚੋਂ ਕੱਢਣ ਤੇ ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ ਤੇ ਕੀਤੀ ਟਿੱਪਣੀ

30
0


ਚੰਡੀਗੜ੍ਹ , 27 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ)- ਹਲਕਾ ਖੰਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੇ ਪਾਰਟੀ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਚੋ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੱਢ ਦੇਣ ਤੇ ਅਕਾਲੀ ਦਲ ਦੇ ਸਰਪ੍ਸਤ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ ਐੱਸਜੀਪੀਸੀ ਮੈਂਬਰ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ – ਮਸ਼ਵਰੇ ਤੋ ਪਾਰਟੀ ਤੋ ਕੱਢ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਪਾਰਟੀ ਨੂੰ ਅਜਿਹੇ ਫੈਸਲੇ ਲੈਣ ਤੋ ਗੁਰੇਜ਼ ਕਰਨਾ ਚਾਹੀਦਾ ਹੈ।
ਢੀਂਡਸਾ ਨੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ। ਸ. ਢੀਂਡਸਾ ਨੇ ਅੱਗੇ ਕਿਹਾ ਕਿ ਅਜਿਹਾ ਮਹਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਪਾਰਟੀ ਨੂੰ ਚੰਗੀ ਤਰ੍ਹਾਂ ਸੋਚ ਵਿਚਾਰ ਕਰਨੀ ਚਾਹੀਦੀ ਸੀ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਉਮੀਦਵਾਰ ਦੇ ਕਹਿਣ ਤੇ ਹੀ ਚੋਣ ਮੁਹਿੰਮ ਦੇ ਆਖਰੀ ਪੜਾਅ ਉੱਤੇ ਪਾਰਟੀ ਨੂੰ ਬਿਨਾਂ ਨੋਟਿਸ ਦਿੱਤੇ ਅਜਿਹਾ ਫ਼ੈਸਲਾ ਨਹੀਂ ਲੈਣਾ ਚਾਹੀਦਾ 1 ਉਨ੍ਹਾਂ ਆਖਿਆ ਕਿ ਅਜਿਹੇ ਨਾਜ਼ੁਕ ਮੌਕੇ ਆਦੇਸ਼ ਪ੍ਤਾਪ ਸਿੰਘ ਵਰਗੇ ਪਾਰਟੀ ਦੇ ਅਹਿਮ ਸੀਨੀਅਰ ਆਗੂ ਨੂੰ ਪਾਰਟੀ ਵਿੱਚੋਂ ਕੱਢਣਾ ਪਾਰਟੀ ਲਈ ਨੁਕਸਾਨਦੇਹ ਹੋ ਸਕਦਾ ਹੈ ਉਹਨਾਂ ਪਾਰਟੀ ਲੀਡਰਸ਼ਿਪ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਗੁਰੇਜ ਕਰਨ ਦੀ ਵੀ ਸਲਾਹ ਦਿੱਤੀ।

LEAVE A REPLY

Please enter your comment!
Please enter your name here