Home Punjab ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ...

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਹੋਈ ਮਦਦਗਾਰ ਸਾਬਤ

23
0

ਮਾਲੇਰਕੋਟਲਾ 1 ਜੂਨ ( ਵਿਕਾਸ ਮਠਾੜੂ, ਅਸ਼ਵਨੀ)-ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਤੇ ਪ੍ਰਸਾਸ਼ਨ ਵਲੋਂ ਕੀਤੀ ਗਈ 100ਫੀਂਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ ਹੋਈ ਹੈ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 400 ਪੋਲਿੰਗ ਬੂਥਾਂ ਸਮੇਤ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ। ਇਨ੍ਹਾਂ 400 ਬੂਥਾਂ ਵਿੱਚੋਂ 201 ਬੂਥ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਵਿਖੇ ਅਤੇ 199 ਬੂਥ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਿਖੇ ਸਥਾਪਿਤ ਕੀਤੇ ਗਏ ਹਨ ।
ਡਾ ਪੱਲਵੀ ਦੱਸਿਆ ਕਿ ਇਨ੍ਹਾਂ ਕੈਮਰਿਆਂ ਨੂੰ ਚਲਾਉਣ ਅਤੇ ਪੋਲਿੰਗ ਬੂਥਾਂ ‘ਤੇ ਹੋਣ ਵਾਲੀ ਹਰ ਗਤੀਵਿਧੀ ‘ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਟਾਫ਼ ਦੀ ਨਿਯੁਕਤੀ ਕੀਤੀ ਗਈ।
ਸਵੇਰ ਤੋਂ ਹੀ ਜ਼ਿਲ੍ਹਾਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ, ਸਹਾਇਕ ਰਿਟਰਨਿੰਗ ਅਫ਼ਸਰ (ਅਸੈਂਬਲੀ ਸੈਗਮੈਂਟ 105) ਸ੍ਰੀਮਤੀ ਅਪਰਨਾ ਐਮ.ਬੀ ,ਸਹਾਇਕ ਰਿਟਰਨਿੰਗ ਅਫ਼ਸਰ (ਅਸੈਂਬਲੀ ਸੈਗਮੈਂਟ 106 ਅਮਰਗੜਂ ਮਾਲੇਰਕੋਟਲਾ) ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆਂ ਨੂੰ ਸੁਚਾਰੂ ਰੂਪ ਵਿੱਚ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
ਡਿਪਟੀ ਕਮਿਸ਼ਨਰ ਵਲੋਂ ਪਹਿਲਾ ਹੀ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਬੂਥਾਂ ‘ਤੇ ਤਾਇਨਾਤ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਅਤੇ ਨਿਰਪੱਖ ਵੋਟਿੰਗ ਦੀ ਦ੍ਰਿੜ ਵਚਨਬੱਧਤਾ ਤਹਿਤ ਜ਼ਿਲ੍ਹੇ ਪੱਧਰ ਤੇ ਅਤੇ ਅਸੈਂਬਲੀ ਸੈਗਮੈਂਟ ਪੱਧਰ ਤੇ ਬਾਜ ਦੀ ਨਜਰ ਰੱਖਣ ਲਈ ,ਸੌ ਫੀਸਦੀ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਉਣ ਲਈ ਵੈੱਬ ਕੈਮਰੇ, ਵਾਈ-ਫਾਈ ਰਾਊਟਰ ਅਤੇ ਸਟਾਫ਼ ਨੂੰ ਪੋਲਿੰਗ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਲਗਾਇਆ ਗਿਆ