Home Uncategorized ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

75
0


ਜਗਰਾਓਂ, 5 ਜੂਨ ( ਜਗਰੂਪ ਸੋਹੀ )-ਸਿਵਲ ਸਰਜਨ ਲੁਧਿਆਣਾ ਡਾ: ਜਸਵੀਰ ਸਿੰਘ ਔਲਖ ਦੇ ਨਿਰਦੇਸ਼ਾਂ ’ਤੇ ਐਸ.ਐਮ.ਓ ਹਠੂਰ ਦੀ ਅਗਵਾਈ ਹੇਠ ਪਿੰਡ ਗਗੜਾ ਅਤੇ ਸੋਹੀਆਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਸੁਪਰਵਾਈਜ਼ਰ ਅਮਨਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਹਰ ਇੱਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਕਿਸੇ ਖਾਸ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਦਿਨ-ਰਾਤ ਕੱਟਦੇ ਹਨ। ਮਲੇਰੀਆ ਬੁਖਾਰ ਦੇ ਲੱਛਣਾਂ ਵਿੱਚ ਠੰਡ ਲੱਗ ਕੇ ਬੁਖਾਰ ਹੋਣਾ, ਤੇਜ਼ ਬੁਖਾਰ, ਸਿਰ ਦਰਦ ਅਤੇ ਬੁਖਾਰ ਘੱਟ ਹੋਣ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਛੱਤਾਂ ’ਤੇ ਖਾਲੀ ਬਰਤਨਾਂ ਅਤੇ ਗਮਲਿਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿਓ, ਛੱਪੜਾਂ ਆਦਿ ਵਿਚ ਪਾਣੀ ਵਿਚ ਕਾਲਾ ਤੇਲ ਛਿੜਕ ਕੇ ਰੱਖੋ ਅਤੇ ਸੌਣ ਸਮੇਂ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਮੱਛਰ ਦੇ ਕੱਟਣ ਤੋਂ ਬਚਣ ਲਈ ਮੱਛਰ ਵਾਲੀ ਕਰੀਮ ਦਾ ਇਸਤੇਮਾਲ ਕਰੋ। ਇਸ ਮੌਕੇ ਅਮਨਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਕੌਰ, ਹਰਮਨਦੀਪ ਕੌਰ, ਮਨਜੀਤ ਕੌਰ ਅਤੇ ਸੰਦੀਪ ਕੌਰ ਤੋਂ ਇਲਾਵਾ ਆਸ਼ਾ ਵਰਕਰਾਂ ਹਾਜ਼ਰ ਸਨ।