Home Uncategorized ਮੱਲਾਂਵਾਲਾ ਪੁਲਿਸ ਦੀ ਵੱਡੀ ਕਾਰਵਾਈ, ਚੈਕਿੰਗ ਦੌਰਾਨ ਪੰਜ ਕਿੱਲੋ ਅਫ਼ੀਮ ਤੇ ਮੋਬਾਈਲ...

ਮੱਲਾਂਵਾਲਾ ਪੁਲਿਸ ਦੀ ਵੱਡੀ ਕਾਰਵਾਈ, ਚੈਕਿੰਗ ਦੌਰਾਨ ਪੰਜ ਕਿੱਲੋ ਅਫ਼ੀਮ ਤੇ ਮੋਬਾਈਲ ਫੋਨ ਬਰਾਮਦ; ਇਕ ਗ੍ਰਿਫ਼ਤਾਰ

30
0


ਫਿਰੋਜ਼ਪੁਰ (ਸੁਨੀਲ ਸੇਠੀ) ਥਾਣਾ ਮੱਲਾਂਵਾਲਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਪੰਜ ਕਿੱਲੋ ਅਫ਼ੀਮ ਅਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਹਾਮਦ ਵਾਲਾ ਉਤਾੜ ਅਫ਼ੀਮ ਵੇਚਣ ਦਾ ਆਦੀ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰ ਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 5 ਕਿਲੋਗ੍ਰਾਮ ਅਫ਼ੀਮ ਅਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿ਼ਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।