Home Uncategorized ਸੜਕ ਹਾਦਸੇ ਵਿੱਚ ਮੌਤ

ਸੜਕ ਹਾਦਸੇ ਵਿੱਚ ਮੌਤ

42
0


ਰਾਏਕੋਟ, 3 ਜੂਨ ( ਅਸ਼ਵਨੀ, ਧਰਮਿੰਦਰ )-ਟਰੈਕਟਰ ਚਾਲਕ ਵੱਲੋਂ ਲਾਪਰਵਾਹੀ ਨਾਲ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਇਲਾਜ ਅਧੀਨ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਰਾਏਕੋਟ ਵਿੱਚ ਗੁਰਦੀਪ ਸਿੰਘ ਉਰਫ਼ ਗੋਰਾ ਵਾਸੀ ਭੈਣੀ ਦੈਰਦਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਏਐਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਵਾਸੀ ਪਿੰਡ ਭੈਣੀ ਦਰੇੜਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦਾ ਲੜਕਾ ਪ੍ਰਭਜੋਤ ਸਿੰਘ (35 ਸਾਲ) 28 ਜੂਨ ਨੂੰ ਆਪਣੇ ਦੋਸਤ ਪ੍ਰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਘਰ ਆ ਰਿਹਾ ਸੀ। ਜਦੋਂ ਉਹ ਪਿੰਡ ਸੁਖਾਣਾ ਤੋਂ ਭੈਣੀ ਦਰੇੜਾਂ ਨੂੰ ਜਾਂਦੀ ਸੜਕ ’ਤੇ ਪਹੁੰਚੇ ਤਾਂ ਉੱਥੇ ਇੱਕ ਟਰੈਕਟਰ ਟਰਾਲੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੀ ਸੀ। ਜਿਸਦਾ ਚਾਲਕ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਪ੍ਰਭਜੋਤ ਸਿੰਘ ਅਤੇ ਪ੍ਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਸ ਵਿੱਚ ਦਯਾਨੰਦ ਹਸਪਤਾਲ ਲੁਧਿਆਣਾ ਵਿੱਚ ਇਲਾਜ ਅਧੀਨ ਪ੍ਰਭਜੋਤ ਸਿੰਘ ਦੀ ਮੌਤ ਹੋ ਗਈ। ਇਸ ਸ਼ਿਕਾਇਤ ਦੀ ਜਾਂਚ ਲਈ ਪਿੰਡ ਸੁਖਾਣਾ ਨੂੰ ਜਾਂਦੇ ਰਸਤੇ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਜਿਸ ਟਰੈਕਟਰ ਟਰਾਲੀ ਨੇ ਇਹ ਹਾਦਸਾ ਵਾਪਰਿਆ ਹੈ, ਉਸ ਨੂੰ ਪਿੰਡ ਭੈਣੀ ਦਰੇੜਾਂ ਦਾ ਰਹਿਣ ਵਾਲਾ ਗੁਰਦੀਪ ਸਿੰਘ ਚਲਾ ਰਿਹਾ ਸੀ। ਜਿਸ ’ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।