Home Uncategorized ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ...

ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਹੋਈ ਸ਼ਾਮਲ

16
0


ਜਲੰਧਰ,2 ਜੁਲਾਈ (ਬੌਬੀ ਸਹਿਜ਼ਲ) ਸੂਬੇ ਵਿੱਚ ਲਗਾਤਾਰ ਹੀ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਵੱਲੋਂ ਅਦਲਾ-ਬਦਲੀ ਕੀਤੀ ਜਾ ਰਹੀ ਹੈ। ਜਿਮਨੀ ਚੋਂਣਾ ਦੇ ਨੇੜੇ ਕਏ ਉਮੀਦਵਾਰ ਪਾਰਟੀਆਂ ਚ ਸ਼ਾਮਿਲ ਹੋ ਰਹੇ ਹਨ ਅਤੇ ਉਥੇ ਹੀ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਨੂੰ ਵੱਡਾ ਝਟਕਾ ਲਗਾ ਹੈ। ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਅਕਾਲੀ ਦਲ ਪਾਰਟੀ ਨੂੰ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸੁਰਜੀਤ ਕੌਰ ਦਾ ਆਪਣੀ ਪਾਰਟੀ ਚ ਆਉਣ ਦੌਰਾਨ ਨਿੱਗਾ ਸਵਾਗਤ ਕੀਤਾ ਗਿਆ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਸੁਰਜੀਤ ਕੌਰ ਤੋਂ ਪਹਿਲਾਂ ਹੀ ਇਹ ਦਾਅਵਾ ਕਰਦੇ ਹੋਏ ਸਮਰਥਨ ਵਾਪਸ ਲੈ ਲਿਆ ਸੀ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ।