Home Uncategorized ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦੀ...

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ

29
0


ਲੁਧਿਆਣਾ, 17 ਜੁਲਾਈ (ਲਿਕੇਸ਼ ਸ਼ਰਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਦਵਈ ਨਗਰ ਅਤੇ ਮਿਲਰ ਗੰਜ ਵਿੱਚ ਆਗਾਮੀ ਸਕੂਲ ਆਫ ਐਮੀਨੈਂਸ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਸਮੇਤ ਇੱਕ ਪੈਨਲ ਨੂੰ ਹਦਾਇਤ ਕੀਤੀ ਕਿ ਉਹ ਅਗਲੇ ਸੋਮਵਾਰ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਅਸੁਰੱਖਿਅਤ ਐਲਾਨੀਆਂ ਗਈਆਂ ਹਨ, ਦਾ ਦੌਰਾ ਕਰਕੇ 10 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ। ਉਨ੍ਹਾਂ ਦੱਸਿਆ ਕਿ ਪੈਨਲ ਜੀ.ਐਨ.ਈ. ਕਾਲਜ ਦੀ ਇੱਕ ਟੀਮ ਦੁਆਰਾ ਸੁਰੱਖਿਆ ਆਡਿਟ ਖੋਜਾਂ ਦੀ ਸਮੀਖਿਆ ਕਰਨ ਲਈ ਸਾਈਟਾਂ ਦਾ ਜ਼ਮੀਨ ਪੱਧਰ ‘ਤੇ ਮੁਆਇਨਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਅੰਦਰ ਇੱਕ ਰਿਪੋਰਟ ਦੇਣ ਲਈ ਕਿਹਾ, ਜਿਸ ਵਿੱਚ ਮੁਰੰਮਤ ਅਤੇ ਢਹਿ-ਢੇਰੀ ਕਾਰਜ਼ਾਂ ਲਈ ਅੱਪਡੇਟ ਕੀਤੇ ਲਾਗਤ ਅਨੁਮਾਨ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲਾਂ ਦੀ ਮੁਰੰਮਤ ਲਈ ਵਾਧੂ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਕਿ ਉਹ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਪਖਾਨੇ ਅਤੇ ਕਮਰਿਆਂ ਦੀ ਉਸਾਰੀ ਸਮੇਤ ਸਹੂਲਤਾਂ ਨੂੰ ਮਜ਼ਬੂਤ ਕਰਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਸਹੂਲਤਾਂ ਉਪਲਬਧ ਹੋਣ।