ਤਰਨ ਤਾਰਨ ਦੇ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਚ ਕੁਝ ਵਿਅਕਤੀਆਂ ਵੱਲੋਂ ਇਕ ਘਰ ‘ਤੇ ਗੋਲੀਆਂ ਚਲਾਉਣ ਅਤੇ ਘਰ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਮੇਨ ਗੇਟ ਤੇ ਗੋਲੀ ਚਲਾਉਣ ਦੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।ਗੋਲੀਆਂ ਚਲਾਉਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।ਮਾਮਲਾ ਕੁਛ ਦਿਨ ਪਹਿਲਾਂ ਹੋਈ ਮਾਮੂਲੀ ਤਕਰਾਰ ਦਾ ਸੀ ਜਿਸ ਤੋਂ ਬਾਅਦ ਨਵਰੂਪ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਮਿਲਕੇ ਘਰ ਤੇ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ। ਸਾਰੀ ਘਟਨਾ ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਘਰ ਦਾ ਸਾਰੇ ਸਮਾਨ ਦੀ ਭੰਨਤੋੜ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਤਿੰਨ ਵਿਅਕਤੀਆਂ ਸਮੇਤ ਅਣਪਛਾਤਿਆਂ ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਫੜਨ ਲਈ ਛਾਪੇਮਾਰੀ ਜਾਰੀ ਹੈ।ਸਤਿੰਦਰ ਪਾਲ ਸਿੰਘ ਅਤੇ ਰਾਜਪਾਲ ਸਿੰਘ ਨੇ ਦੱਸਿਆ ਕਿ ਕੁਛ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਪਰ ਬਾਅਦ ਵਿੱਚ ਮਾਮਲਾ ਸ਼ਾਂਤ ਹੋ ਗਿਆ ਸੀ। ਨਵਰੂਪ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਨਾਲ ਮਿਲ ਕੇ ਦੁਬਾਰਾ ਘਰ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ। ਖ਼ੂਬ ਗਾਲੀ-ਗਲੋਚ ਕੀਤਾ ਅਤੇ ਸਾਰੇ ਪਰਵਾਰ ਨੂੰ ਮਾਰਨ ਦੀ ਗੱਲ ਕਹੀ ਬੜੀ ਮੁਸ਼ਕਲ ਦੇ ਨਾਲ ਘਰ ਵਿੱਚ ਬਾਕੀ ਪਰਿਵਾਰ ਦੇ ਜੀਆਂ ਨੇ ਅੰਦਰ ਵੜ ਕੇ ਆਪਣੀ ਜਾਨ ਬਚਾਈ ਗੋਲੀਆਂ ਚਲਾਉਣ ਤੋਂ ਬਾਅਦ ਨਵਰੂਪ ਸਿੰਘ ਅਤੇ ਉਸ ਦੇ ਸਾਥੀ ਫਰਾਰ ਹੋ ਗਏ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਦੋਸ਼ੀਆਂ ਨੂੰ ਜਲਦ ਫੜਨ ਦੀ ਮੰਗ ਕੀਤੀ ਹੈ।ਇਸ ਸਬੰਧੀ ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਘਟਵਾਂ ਘਰ ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਸੀ। ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।