ਫਿਰੋਜ਼ਪੁਰ, ,7 ਮਈ ( ਲਿਕੇਸ਼ ਸ਼ਰਮਾਂ, ਰਾਜਨ ਜੈਨ)-ਕਸਬਾ ਮੱਲਾਂਵਾਲਾ ਦੇ ਕਾਮਲ ਵਾਲਾ ਰੋਡ ‘ਤੇ ਵਾਪਰੇ ਇਕ ਦਰਦਨਾਕ ਹਾਦਸੇ ‘ਚ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਪਿਉ ਪੁੱਤ ਨੂੰ ਕੁਚਲ ਦਿੱਤਾ।ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ।ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਰਾਕੇਸ਼ ਕੁਮਾਰ (42) ਪੁੱਤਰ ਜਵਾਹਰ ਦੇ ਰਿਸ਼ਤੇਦਾਰਾਂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਮੱਲਾਂਵਾਲਾ ਨੇ ਦੱਸਿਆ ਕਿ ਰਾਕੇਸ਼ ਕੁਮਾਰ ਆਪਣੇ 10 ਸਾਲਾ ਪੁੱਤਰ ਲਵ ਕੁਮਾਰ ਨੂੰ ਆਪਣੇ ਮੋਟਰਸਾਈਕਲ ‘ਤੇ ਉਸ ਦੇ ਸਕੂਲ ਛੱਡਣ ਜਾ ਰਿਹਾ ਸੀ। ਰਸਤੇ ‘ਚ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਬੱਸ ਦੇ ਥੱਲੇ ਫਸ ਗਿਆ ਤੇ 10 ਸਾਲਾ ਬੱਚੇ ਲਵ ਦੀ ਮੌਕੇ ‘ਤੇ ਮੌਤ ਹੋ ਗਈ,ਜਦਕਿ ਰਾਕੇਸ਼ ਕੁਮਾਰ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਹਰਮਨ ਨੇ ਦੱਸਿਆ ਕਿ ਉਨ੍ਹਾਂ ਪਾਸ ਅੱਜ ਦੋ ਮਰੀਜ਼ ਆਏ ਸਨ, ਜਿਨ੍ਹਾਂ ਵਿੱਚੋ 10 ਸਾਲ ਦਾ ਬੱਚਾ ਲਵ ਤਾਂ ‘ਬਰੋਟ ਡੈੱਡ’ ਸੀ ਅਤੇ ਉਸ ਦੇ ਪਿਤਾ ਰਾਕੇਸ਼ ਕੁਮਾਰ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ।
