“ਨਵੀਂ ਦਿੱਲੀ :ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ਼ 34 ਸਾਲ ਪੁਰਾਣੇ ਕੇਸ ‘ਚ ਅੱਜ ਫੈਸਲਾ ਆ ਗਿਆ। ਜਿਸ ਵਿੱਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਖਤ ਸਜ਼ਾ ਸੁਣਾਈ ਗਈ।ਰੋਡ ਰੇਜ ਮਾਮਲੇ ‘ਚ ਇਹ ਫੈਸਲਾ ਸੁਣਾਇਆ ਗਿਆ ਹੈ। ਜਿਕਰਯੋਗ ਹੈ ਕਿ ਪੀੜਤ ਪਰਿਵਾਰ ਨੇ ਹਾਈ ਕੋਰਟ ਵਲੋਂ ਸਿੱਧੂ ਨੂੰ ਰਾਹਤ ਦੇਣ ਦੇ ਫੈਸਲੇ ਸੰਬੰਧੀ ਰਿਵੀਊ ਪਟੀਸ਼ਨ ਪਾਈ ਸੀ। ਘੱਟ ਸਜ਼ਾ ਮਿਲਣ ਖ਼ਿਲਾਫ਼ ਰਿਵੀਊ ਪਟੀਸ਼ਨ ਪਾਈ ਗਈ ਸੀ।ਸੁਪਰੀਮ ਕੋਰਟ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਇਆ। ਇਹ ਫ਼ੈਸਲਾ ਜਸਟਿਸ ਏਐੱਮ ਖਾਨਵਿਲਕਰ ਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਵਲੋਂ ਸੁਣਾਇਆ ਗਿਆ, ਜਿਸ ਵਿੱਚ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਨੂੰ ਗ਼ੈਰ-ਇਰਾਦਤਨ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਸਵੈ-ਇੱਛਾ ਨਾਲ ਸੱਟ ਮਾਰਨ ਦੇ ਅਪਰਾਧ ਦਾ ਦੋਸ਼ੀ ਠਹਿਰਾਇਆ ਗਿਆ ਸੀ। ਪਟਿਆਲੇ ਦੀ ਸੈਸ਼ਨ ਅਦਾਲਤ ਦੇ ਜੱਜ ਨੇ 22 ਸਤੰਬਰ, 1999 ਨੂੰ ਸਿੱਧੂ ਤੇ ਉਨ੍ਹਾਂ ਦੇ ਸਹਿਯੋਗੀ ਨੂੰ ਸਬੂਤਾਂ ਦੀ ਘਾਟ ਤੇ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਸੀ। ਬਾਅਦ ’ਚ ਇਹ ਮਾਮਲਾ ਹਾਈ ਕੋਰਟ ਹੁੰਦੇ ਹੋਏ ਸੁਪਰੀਮ ਕੋਰਟ ਪੁੱਜਾ। ਸਿੱਧੂ ਨੇ ਸੁਪਰੀਮ ਕੋਰਟ ਦੇ ਪਹਿਲਾਂ ਦੇ ਹੁਕਮ ਦਾ ਹਵਾਲਾ ਦਿੰਦਿਆਂ ਆਪਣੇ ਖ਼ਿਲਾਫ਼ ਰੋਡ ਰੇਜ ਮਾਮਲੇ ਦਾ ਦਾਇਰਾ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਹੈ। ਇਸ ’ਚ ਕਿਹਾ ਗਿਆ ਹੈ ਕਿ ਰੋਡ ਰੇਜ (ਸਡ਼ਕ ’ਤੇ ਗੁੱਸੇ ’ਚ ਕੀਤੀ ਗਈ ਕੁੱਟਮਾਰ) ਦੇ ਮਾਮਲੇ ’ਚ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਪੀਡ਼ਤ ਦੀ ਮੌਤ ਸਡ਼ਕ ’ਤੇ ਇਕ ਝਟਕੇ ਨਾਲ ਹੋਈ।”