“ਬਰਨਾਲਾ, 22 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਐਤਵਾਰ ਨੂੰ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਬਰਨਾਲਾ ਦੇ ਗੁਰਦੁਆਰਾ ਸ੍ਰੀ ਨਾਨਕਸਰ ਠਾਠ ਵਿਖੇ ਵੱਡੀ ਇਕੱਤਰਤਾ ਕਰਨ ਉਪਰੰਤ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਪਰ ਜਿੁਵੇਂ ਹੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਕੋਲ ਜਾਣ ਤੋਂ ਰੋਕਿਆ ਗਿਆ ਤਾਂ ਮਾਹੌਲ ਤਣਾਅਪੂਰਨ ਬਣ ਗਿਆ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਗਟਾਉਦਿਆਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪ ਵੀ ਹੋਈ। ਇਸ ਉਪਰੰਤ ਬੇਰੁਜ਼ਗਾਰਾਂ ਨੇ ਬੈਰੀਕੇਡਾਂ ਦੇ ਸਾਹਮਣੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ ਜੰਮਕੇ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਾਡੀ ਇੱਕੋ ਮੰਗ ਹੈ ਕਿ ਸਾਡੀ ਮੈਰਿਟ ਲਿਸਟ ਨੂੰ ਤੁਰੰਤ ਜਾਰੀ ਕੀਤਾ ਜਾਵੇ।”
