ਕਰਤਾਰਪੁਰ , 25 ਜੂਨ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਕਪੂਰਥਲਾ ਰੋਡ ਉਪਰ ਰੇਲਵੇ ਫਾਟਕ ਤੋਂ ਥੋੜ੍ਹੀ ਪਿੰਡ ਦਿੱਤੂ ਨੰਗਲ ਦੇ ਬਾਹਰ ਦਰਜਨਾਂ ਝੁੱਗੀਆਂ ਨੂੰ ਅੱਜ ਅਚਾਨਕ ਅੱਗ ਲੱਗ ਜਾਣ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਕਾਫੀ ਨੁਕਸਾਨ ਹੋਇਆ। ਇਹ ਅੱਗ ਇੰਨੀ ਭਿਆਨਕ ਸੀ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਦਰਜਨਾਂ ਤੋਂ ਵੱਧ ਝੁੱਗੀਆਂ ਨੂੰ ਆਪਣੀ ਲਪੇਟ ‘ਚ ਲੈਂਦਿਆਂ ਹੋਇਆ ਮੌਕੇ ‘ਤੇ ਹੀ ਸੜ ਕੇ ਸਵਾਹ ਕਰ ਦਿੱਤਾ।ਇਸ ਸੰਬੰਧੀ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਅਸੀਂ ਲਾਗੇ ਹੀ ਖੇਤਾਂ ਵਿੱਚ ਝੋਨਾ ਲਾਉਣ ਗਏ ਹੋਏ ਸਨ ਜਦੋਂ ਇਹ ਘਟਨਾ ਵਾਪਰੀ।ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ਉਪਰ ਕਾਬੂ ਪਾਇਆ।ਅੱਗ ਵਿੱਚ ਪ੍ਰਵਾਸੀ ਮਜ਼ਦੂਰਾਂ ਦਾ ਕਾਫੀ ਆਰਥਿਕ ਤੇ ਮਾਲੀ ਨੁਕਸਾਨ ਹੋਇਆ।ਗਨੀਮਤ ਇਹ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
