ਥਾਣਾ ਭਿੰਡੀਸੈਦਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬਿਓਪੀ ਘੋਗਾ ਤੋਂ ਬੀਐਸਐਫ ਦੀ 183 ਬਟਾਲੀਅਨ ਦੇ ਜੁਆਨਾ ਨੇ 2.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਬਾਰੇ ਮਿਲੀ ਜਾਣਕਾਰੀ ਅਨੁਸਾਰ ਹਰ ਰੋਜ ਦੀ ਤਰ੍ਹਾਂ ਬੀਐਸਐਫ ਦੇ ਜਵਾਨਾਂ ਨੇ ਗਸਤ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਤੇ ਪੈਰਾਂ ਦੇ ਨਿਸ਼ਾਨ ਦਿਖਾਈ ਦਿੱਤੇ।ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਆਲੇ ਦੁਆਲੇ ਚੈਕਿੰਗ ਕੀਤੀ ਤਾਂ ਉਥੇ ਟਰੈਕਟਰ ਦੀ ਇੱਕ ਫੱਟੀ ਅਤੇ ਇਕ ਗੱਲਾ ਮਿਲਿਆ ਜਿਸ ਦੇ ਵਿੱਚ ਹੈਰੋਇਨ ਲੁਕੋ ਕੇ ਰੱਖੀ ਹੋਈ ਸੀ। ਜਦੋਂ ਬੀਐਸਐਫ ਦੇ ਜਵਾਨਾਂ ਨੇ ਜਾਂਚ ਕੀਤੀ ਤਾਂ ਢਾਈ ਕਿਲੋ ਦੇ ਕਰੀਬ ਹੈਰੋਇਨ ਨਿਕਲੀ। ਜਵਾਨਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਤੇ ਡਰੋਨ ਦੀ ਹੱਲਚਲ ਅਕਸਰ ਵੇਖਣ ਨੂੰ ਮਿਲਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਬੀ.ਐੱਸ.ਐੱਫ. 183 ਬਟਾਲੀਅਨ ਵਲੋਂ 3 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਨੂੰ ਦੇਸੀ ਜੁਗਾੜ ਬਣਾ ਕੇ ਲੁਕਾਇਆ ਹੋਇਆ ਸੀ। ਭਾਰਤ ਪਾਕਿ ਸਰਹੱਦ ਤੇ ਤਾਰਾਂ ਤੋਂ ਪਾਰ ਖੇਤਾਂ ਤੋਂ ਜ਼ਮੀਨ ਚੋਂ ਸਪਰੇਅ ਪੰਪ ਦੀਆਂ ਪਿੱਤਲ ਦੀਆਂ ਦੋ ਰਾਡਾਂ ਮਿਲੀਆਂ ਜਿਸ ਨੂੰ ਬੀ ਐੱਸ ਐੱਫ ਦੇ ਜਵਾਨਾਂ ਵੱਲੋਂ ਤੁਰੰਤ ਕਬਜ਼ੇ ਵਿਚ ਲਿਆ ਗਿਆ ਹੈ।