ਚੰਡੀਗੜ੍ਹ, 15 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਇਕ ਹਫਤੇ ਵਿੱਚ 148 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਮੁੰਬਈ ਦੇ ਨ੍ਹਾਵਾ ਸ਼ੇਵਾ ਬੰਦਰਗਾਹ ‘ਤੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਦੀ ਇੱਕ ਹੋਰ ਵੱਡੀ ਢੋਆ-ਢੁਆਈ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਯੂਏਈ ਤੋਂ ਹੈਰੋਇਨ ਦੀ ਤਸਕਰੀ ਦੇ ਸਬੰਧ ਵਿੱਚ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ ਸੀ।ਡੀਜੀਪੀ ਨੇ ਦੱਸਿਆ ਹੈ ਕਿ ਬੀਤੇ ਦਿਨੀ ਗੁਜਰਾਤ ਤੋਂ 75kg ਹੈਰੋਇਨ ਬਰਾਮਦ ਕੀਤੀ ਸੀ। ਡੀਜੀਪੀ ਦਾ ਕਹਿਣਾ ਹੈ ਕਿ ਇਕ ਹਫਤੇ ਵਿੱਚ ਪੁਲਿਸ ਨੇ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਇਹ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਹੈ।ਪੰਜਾਬ ਦੇ ਮੁੱਖ ਮੰਤਰੀ ਨੇ ਵੀ ਪੰਜਾਬ ਪੁਲਿਸ ਦੀ ਪ੍ਰਸੰਸਾ ਕਰਦੇ ਹੋਏ ਇਕ ਟਵੀਟ ਕੀਤਾ ਹੈ ਜਿਸ ਵਿੱਚ ਲਿਖਿਆ ਹੈ ਕਿ ਪੰਜਾਬ ਪੁਲਿਸ ਦੀ ਜਾਣਕਾਰੀ ‘ਤੇ ਪਿਛਲੇ ਇੱਕ ਹਫ਼ਤੇ ‘ਚ 148kg ਹੈਰੋਇਨ ਫੜੀ ਗਈ ਹੈ..ਗੁਜਰਾਤ ਤੋਂ 75kg ਅਤੇ ਅੱਜ ਮਹਾਰਾਸ਼ਟਰ ਤੋਂ 73kg ਦੀ ਵੱਡੀ ਖੇਪ ਫੜਨ ‘ਚ ਪੰਜਾਬ ਪੁਲਿਸ ਦੀ ਕਾਮਯਾਬੀ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਾ ਹਾਂ ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਵਚਨਬੱਧ ਹਾਂ।
