ਚੰਡੀਗੜ੍ਹ, 18 ਜੁਲਾਈ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ)-ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਾਉਂ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ’ਚ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ‘ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦਾ ਇਲਜ਼ਾਮ ਹੈ।ਭਾਰਤ ਭੂਸ਼ਣ ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ।ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ’ਚ ਸਰਕਾਰ ਕੋਲੋਂ ਜਵਾਬ ਮੰਗਿਆ ਹੈ।ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।
