ਡੇਰਾਬੱਸੀ, 20 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)-: ਡੇਰਾਬੱਸੀ ਵਿੱਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ।ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿੱਚ ਇਕ ਘਰ ਦੀ ਕੱਚੀ ਛੱਤ ਤੋਂ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ।ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਨੀਸ਼ ਕੁਮਾਰ ਵਜੋਂ ਹੋਈ ਹੈ।ਇਹ ਹਾਦਸਾ ਅੱਜ ਸਵੇਰੇ ਪਿੰਡ ਮੁਬਾਰਕਕੂਪਰ ਵਿਖੇ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਘਰ ‘ਚ ਇਕੱਲਾ ਸੀ ਅਤੇ ਘਰ ਦੇ ਹੋਰ ਮੈਂਬਰ ਕੰਮ ‘ਤੇ ਜਾ ਰਹੇ ਸਨ। ਮਕਾਨ ਦੀ ਛੱਤ ਡਿੱਗਣ ਕਾਰਨ ਆਂਢੀ-ਗੁਆਂਢੀ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਮਲਬੇ ਹੇਠ ਦੱਬੇ ਅਨੀਸ਼ ਕੁਮਾਰ ਨੂੰ ਬਾਹਰ ਕੱਢਿਆ ਅਤੇ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਪਰ ਉਦੋਂ ਤਕ ਕਾਫੀ ਦੇਰ ਹੋ ਚੁੱਕੀ ਸੀ।ਹਸਪਤਾਲ ਦੇ ਡਾਕਟਰਾਂ ਨੇ ਅਨੀਸ਼ ਨੂੰ ਮ੍ਰਿਤਕ ਐਲਾਨ ਦਿੱਤਾ।ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਮਕਾਨ ਦੀ ਕੱਚੀ ਛੱਤ ਡਿੱਗ ਗਈ।ਮਕਾਨ ਦੀ ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ ਅਤੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਨੂੰ ਮਲਬਾ ਹਟਾਉਣ ਅਤੇ ਨੌਜਵਾਨ ਨੂੰ ਕੱਢਣ ਵਿੱਚ ਕਰੀਬ ਅੱਧਾ ਘੰਟਾ ਲੱਗਿਆ। ਉਦੋਂ ਤਕ ਨੌਜਵਾਨ ਦੀ ਦਮ ਘੁੱਟਣ ਨਾਲ ਮੌਤ ਹੋ ਚੁੱਕੀ ਸੀ।