Home crime ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ...

ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਪੁਲਿਸ ਜਾਂਚ ਵਿੱਚ ਜੁੱਟੀ

95
0


ਫਾਜ਼ਿਲਕਾ 4 ਮਾਰਚ (ਬਿਊਰੋ ਡੇਲੀ ਜਗਰਾਉਂ ਨਿਊਜ਼) ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਰੱਖੀਆਂ ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨ ਉਥੇ ਮੌਜੂਦ ਮੁਲਾਜ਼ਮਾਂ ਨੇ ਤੁਰੰਤ ਸਬ-ਇੰਸਪੈਕਟਰ ਨੂੰ ਉੱਥੋਂ ਚੁੱਕ ਕੇ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਸਰਕਾਰੀ ਹਸਪਤਾਲ ‘ਚ ਮੌਜੂਦ ਥਾਣਾ ਸਦਰ ਦੇ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਕਾਰੀ ਸਕੂਲ ਲੜਕੇ ‘ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਥ੍ਰੀ ਲੇਅਰ ‘ਚ ਸੁਰੱਖਿਆ ਲਈ ਪੁਲਿਸ ਤਾਇਨਾਤ ਕੀਤੀ ਗਈ ਹੈ ਜਿਸ ਵਿੱਚ ਸਬ-ਇੰਸਪੈਕਟਰ ਬਲਦੇਵ ਚੰਦ ਉਥੇ ਥਾਣਾ ਇੰਚਾਰਜ ਵਜੋਂ ਤਾਇਨਾਤ ਸਨ। ਦੁਪਹਿਰ ਕਰੀਬ 3:30 ਵਜੇ ਜਦੋਂ ਉਹ ਡਿਊਟੀ ਤੋਂ ਛੁੱਟੀ ਲੈ ਕੇ ਇਕ ਕਮਰੇ ‘ਚ ਗਿਆ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਬਲਦੇਵ ਚੰਦ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਗੋਲ਼ੀ ਚੱਲਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਦਕਿ ਮ੍ਰਿਤਕ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here