ਫ਼ਤਹਿਗੜ੍ਹ ਸਾਹਿਬ, 29 ਸਤੰਬਰ ( ਮੋਹਿਤ ਜੈਨ) –
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਅਨੁਸਾਰ ਇਹ ਹੁਕਮ ਜਾਰੀ ਕੀਤੇ ਹਨ ਕਿ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਆਪਣੀ ਦਰਖਾਸਤ (ਸਮੇਤ ਅਧਾਰ ਕਾਰਡ,ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਪਟਾਕਿਆਂ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ) ਸਮੇਤ ਫੀਸ 200/- ਪ੍ਰਤੀ ਐਪਲੀਕੇਸ਼ਨ ਮਿਤੀ 03 ਅਕਤੂਬਰ 2022 ਤੋਂ 10 ਅਕਤੂਬਰ 2022 ਤੱਕ ਸਵੇਰੇ 10.00 ਵਜੇ ਤੋ 3.00 ਵਜੇ ਤੱਕ (ਕੰਮ ਵਾਲੇ ਦਿਨਾਂ ਦੌਰਾਨ) ਜ਼ਿਲਾ ਪ੍ਰਬੰਧਕੀ ਕੰਪਲੈਕਸ,ਫਤਹਿਗੜ੍ਹ ਸਾਹਿਬ ਵਿਖੇ ਲਗਾਏ ਗਏ ਕਾਊਂਟਰ ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਡਰਾਅ ਸਿਸਟਮ ਰਾਹੀਂ ਡਰਾਅ ਮਿਤੀ 17 ਅਕਤੂਬਰ 2022 ਨੂੰ ਸਵੇਰੇ 11.30 ਵਜੇ ਬਚਤ ਭਵਨ,ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ,ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।